ਮਲੋਟ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ: ਸਮਾਨ ਲੈਣ ਗਏ ਬਜ਼ੁਰਗ ਦਾ ਮੂੰਹ ਬੁਰੀ ਤਰ੍ਹਾਂ ਨੋਚਿਆ, ਡਾਕਟਰਾਂ ਨੇ ਵੀ ਟਾਂਕੇ ਲਾਉਣ ਤੋਂ ਦਿੱਤਾ ਜਵਾਬ
ਉਨ੍ਹਾਂ ਦੀ ਹਾਲਤ ਗੰਭੀਰ ਸੀ ਕਿ ਡਾਕਟਰਾਂ ਨੇ ਟਾਂਕੇ ਲਗਾਉਣ ਤੋਂ ਵੀ ਮਨ੍ਹਾ ਕਰ ਦਿੱਤਾ। ਪਰਿਵਾਰਿਕ ਮੈਂਬਰਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਕੁੱਝ ਵੀ ਖਾ-ਪੀ ਨਹੀਂ ਸਕਦੇ। ਪਰਿਵਾਰ ਨੇ ਪ੍ਰਸ਼ਾਸ਼ਨ ਅੱਗੇ ਬੇਨਤੀ ਕਰਦਿਆਂ ਕਿਹਾ ਕਿ ਇਨ੍ਹਾਂ ਅਵਾਰਾ ਕੁੱਤਿਆਂ ਤੇ ਕੰਟਰੋਲ ਕੀਤਾ ਜਾਵੇ। ਉਨ੍ਹਾਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਵੀ ਬੇਨਤੀ ਕੀਤੀ ਕਿ ਇਸ ਸਮੱਸਿਆ ਦਾ ਜਲਦ ਹੀ ਕੋਈ ਹੱਲ ਕਰਵਾਇਆ ਜਾਵੇ।
Publish Date: Thu, 12 Mar 2026 04:52 PM (IST)
Updated Date: Thu, 12 Mar 2026 04:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਲਗਾਤਾਰ ਜਾਰੀ ਹੈ। ਹਰ ਦਿਨ ਕੋਈ ਨਾ ਕੋਈ ਘਟਨਾ ਸਾਹਮਣੇ ਆ ਰਹੀ ਹੈ, ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਪੁਖਤਾ ਕਦਮ ਨਹੀਂ ਚੁੱਕੇ ਜਾ ਰਹੇ ਹਨ। ਮਾਮਲਾ ਡੀ.ਏ.ਵੀ ਕਾਲਜ ਮਲੋਟ ਦੇ ਨਜ਼ਦੀਕ ਰਹਿਣ ਵਾਲੇ ਸ਼ਖਸ ਰਜਿੰਦਰ ਕੁਮਾਰ ਦਾ ਹੈ, ਜੋ ਕਿ ਬੀਤੇ ਦਿਨ ਨਜ਼ਦੀਕੀ ਢਾਬੇ ਤੋਂ ਕੁੱਝ ਸਮਾਨ ਲੈਣ ਗਏ ਸਨ, ਜਿੱਥੇ ਅਵਾਰਾ ਕੁੱਤੇ ਵੱਲੋਂ ਉਨ੍ਹਾਂ ਤੇ ਹਮਲਾ ਕਰ ਦਿੱਤਾ ਗਿਆ। ਹਮਲਾ ਇਨ੍ਹਾਂ ਭਿਆਨਕ ਸੀ ਕਿ ਕੁੱਤੇ ਨੇ ਰਜਿੰਦਰ ਕੁਮਾਰ ਦਾ ਸਾਰਾ ਮੂੰਹ ਹੀ ਨੋਚ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਮਲੋਟ ਵਿਖੇ ਲਜਾਇਆ ਗਿਆ, ਜਿੱਥੋਂ ਉਨ੍ਹਾਂ ਨੇ ਰਜਿੰਦਕ ਕੁਮਾਰ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਰੈਫਰ ਕਰ ਦਿੱਤਾ।