- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲੋਟ-ਫਾਜ਼ਿਲਕਾ ਮੁੱਖ ਮਾਰਗ ’ਤੇ ਭਿਆਨਕ ਸੜਕ ਹਾਦਸਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ-ਫਾਜ਼ਿਲਕਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਆਲਮਵਾਲਾ ਦੀ ਨਹਿਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ’ਚ ਚਾਰ ਲੋਕ ਜਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਟੱਕਰ ਆਈ-20 ਅਤੇ ਇਨੋਵਾ ਗੱਡੀਆਂ ਵਿਚਕਾਰ ਆਹਮੋ-ਸਾਹਮਣੇ ਹੋਈ। ਦੱਸਿਆ ਜਾ ਰਿਹਾ ਹੈ ਕਿ ਆਈ-20 ਗੱਡੀ ’ਚ ਅਰਨੀਵਾਲਾ ਦਾ ਇੱਕ ਪਰਿਵਾਰ ਸਵਾਰ ਸੀ, ਜਦਕਿ ਇਨੋਵਾ ਗੱਡੀ ’ਚ ਮਲੋਟ ਸ਼ਹਿਰ ਦਾ ਪਰਿਵਾਰ ਸਵਾਰ ਸੀ, ਜੋ ਮਲੋਟ ਵੱਲੋਂ ਆ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮਹਿਜ਼ ਕੁਝ ਹੀ ਮਿੰਟਾਂ ’ਚ ਮੌਕੇ ’ਤੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ’ਚ 4 ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਹਨ। ਜ਼ਖਮੀਆਂ ਦੀ ਪਹਿਚਾਣ ਅਲੀਸ਼ਾ ਪੁੱਤਰੀ ਮਨਜੀਤ ਕੁਮਾਰ, ਗਰਵਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ, ਪ੍ਰਤੀਮ ਲਾਲ ਪੁੱਤਰ ਸ਼ਮਸ਼ੇਰ ਸਿੰਘ, ਸੁਰਿੰਦਰ ਵਾਸੀ ਸ਼ਹਿਰ ਮਲੋਟ ਵਜੋਂ ਹੋਈ ਹੈ। ਐਸਐਸਐਫ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਖ਼ਮੀਆਂ ਨੂੰ ਆਪਣੀ ਗੱਡੀ ਰਾਹੀਂ ਸਿਵਲ ਹਸਪਤਾਲ ਮਲੋਟ ਵਿਖੇ ਪਹੁੰਚਾਇਆ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਪ੍ਰਾਇਮਰੀ ਇਲਾਜ ਤੋਂ ਬਾਅਦ ਚਾਰਾਂ ਨੂੰ ਵੱਡੇ ਹਸਪਤਾਲਾਂ ਲਈ ਰੈਫਰ ਕਰ ਦਿੱਤਾ ਹੈ। ਪੁਲਿਸ ਅਨੁਸਾਰ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।