ਘੋੜ-ਦੌੜਾਂ, ਮਹੱਲਾ ਤੇ ਮੇਲਾ ਮਾਘੀ ਗੱਤਕਾ ਮੁਕਾਬਲੇ 15 ਨੂੰ
ਘੋੜ-ਦੌੜਾਂ, ਮਹੱਲਾ ਤੇ ਮੇਲਾ ਮਾਘੀ ਗੱਤਕਾ ਮੁਕਾਬਲੇ 15 ਜਨਵਰੀ ਨੂੰ
Publish Date: Sun, 11 Jan 2026 04:23 PM (IST)
Updated Date: Sun, 11 Jan 2026 04:24 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਮ, ਸ੍ਰੀ ਮੁਕਤਸਰ ਸਾਹਿਬ : ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਸਿੱਖ ਕੌਮ ਦੀ ਅਣਮੁੱਲੀ ਵਿਰਾਸਤ ਲਾਡਲੀਆਂ ਫੌਜਾਂ ਵੱਲੋਂ ਘੋੜ-ਦੌੜਾਂ ਮਹੱਲਾ ਅਤੇ ਮੇਲਾ ਮਾਘੀ ਗੱਤਕਾ ਮੁਕਾਬਲੇ ਉਚੇਚੇ ਤੌਰ ’ਤੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ 15 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ 10ਵੀਂ ਨੇੜੇ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ 10ਵੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਘੋੜ ਦੌੜਾਂ, ਮਹੱਲਾ ਅਤੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ੋ੍ਮਣੀ ਪੰਥ ਅਕਾਲੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਸ੍ਰੀ ਬਾਬਾ ਬਕਾਲਾ ਸਾਹਿਬ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਦਲ ਪੰਥ ਦੇ ਘੋੜੇ ਅਤੇ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮੇਂ ਸਿਰ ਹਾਜ਼ਰੀ ਭਰਨ ਦੀ ਅਪੀਲ ਕੀਤੀ।