
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਤੀਰਥ ਯਾਤਰਾ ਲਈ ਸੰਗਤਾਂ ’ਚ ਭਾਰੀ ਉਤਸ਼ਾਹ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸੂਬਾ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਲਗਾਤਾਰ ਜਾਰੀ ਹੈ ਅਤੇ ਵੱਡੇ ਪੱਧਰ ’ਤੇ ਸੰਗਤਾਂ ਲਾਹਾ ਲੈ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 16 ਤੋਂ ਦੂਜੀ ਬੱਸ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਦੇਖਰੇਖ ਅਤੇ ਕੌਂਸਲਰ ਵਿੱਕੀ ਕੁਮਾਰ ਦੀ ਅਗਵਾਈ ਹੇਠ ਰਵਾਨਾ ਹੋਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਲਕਾ ਮੀਡੀਆ ਇੰਚਾਰਜ਼ ਅਤੇ ਕੌਂਸਲਰ ਵਿੱਕੀ ਕੁਮਾਰ ਨੇ ਦੱਸਿਆ ਕਿ ਸੂਬੇ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜੋ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਉਸ ਦੇ ਵਧੀਆ ਸਿੱਟੇ ਨਿਕਲ ਰਹੇ ਹਨ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਵਿੱਚ ਖਾਸ ਗੱਲ ਇਹ ਸਾਹਮਣੇ ਆਈ ਕਿ ਜ਼ੋ ਸੰਗਤ ਕਦੇ ਘਰ ਤੋਂ ਬਾਹਰ ਨਹੀਂ ਗਈ ਸੀ ਉਹ ਵੱਡੇ ਪੱਧਰ ਤੇ ਆਪਣੇ ਪਰਿਵਾਰਾਂ ਸਮੇਤ ਇਹ ਯਾਤਰਾ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਵੀ ਲਗਾਤਾਰ ਸੰਗਤਾਂ ਨਾਲ ਰਾਬਤਾ ਬਣਾਕੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਜਿਸ ਕਾਰਨ ਸੰਗਤਾਂ ’ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸਤੋਂ ਇਲਾਵਾ ਜੋ ਮਾਨ ਸਰਕਾਰ ਵੱਲੋਂ ਸੂਬੇ ’ਚ ਕੰਮ ਕੀਤੇ ਜਾ ਰਹੇ ਹਨ ਉਸਤੋਂ ਵੀ ਪੰਜਾਬ ਵਾਸੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਹ ਯਾਤਰਾ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਜਤਿੰਦਰ ਕੁਮਾਰ ਵਾਰਡ ਇੰਚਾਰਜ਼, ਵਿਜੈ ਕੁਮਾਰ, ਅਜ਼ੇ ਕੁਮਾਰ ਆਦਿ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।