ਕਿਸਾਨਾਂ ਦਾ ਕਰਜ਼ਾ ਮਾਫ ਕੀਤਾ ਜਾਵੇ : ਹਰਗੋਬਿੰਦ ਕੌਰ
ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਤੁਰੰਤ ਤੇ ਪੂਰਾ ਮੁਆਵਜ਼ਾ ਦਿੱਤਾ ਜਾਵੇ : ਹਰਗੋਬਿੰਦ ਕੌਰ
Publish Date: Wed, 08 Apr 2026 03:32 PM (IST)
Updated Date: Wed, 08 Apr 2026 03:35 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਇਸਤਰੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਪਿੰਡ ਪਿੰਡ ਭਾਗਸਰ ਵਿਖੇ ਹੋਈ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜਾ ਲੈਣ ਤੇ ਕਿਸਾਨਾਂ ਦੇ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਿੰਡ ’ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀਆਂ 70 ਤੋਂ ਲੈ ਕੇ 100 ਪ੍ਰਤੀਸ਼ਤ ਤੱਕ ਫਸਲਾਂ ਨਸ਼ਟ ਹੋ ਗਈਆਂ ਹਨ। ਪਸ਼ੂਆਂ ਲਈ ਹਰਾ ਚਾਰਾ ਤੱਕ ਵੀ ਨਹੀਂ ਬਚਿਆ। ਪਹਿਲਾਂ ਵੀ ਇਨ੍ਹਾਂ ਪਿੰਡਾਂ ’ਚ 2022-23 ’ਚ ਵੀ ਫਸਲ ਮਾਰੀ ਗਈ ਅਤੇ ਝੋਨੇ ਦੀ ਫਸਲ ਵੀ ਬਰਬਾਦ ਹੋ ਗਈ ਸੀ। ਉਦੋਂ ਵੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਪ੍ਰਧਾਨ ਹਰਗੋਬਿੰਦ ਕੌਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰਾਬ ਹੋਈਆਂ ਫਸਲਾਂ ਦਾ ਤੁਰੰਤ ਪੂਰਾ ਮੁਆਵਜ਼ਾ ਦਿੱਤਾ ਜਾਵੇ, ਪਿਛਲੀਆਂ ਫਸਲਾਂ ਦਾ ਰਹਿੰਦਾ ਖ਼ਰਾਬਾ ਵੀ ਦਿੱਤਾ ਜਾਵੇ। ਸਾਉਣੀ ਦੀ ਫ਼ਸਲ ਲਈ ਡੀਏਪੀ ਤੇ ਯੂਰੀਆ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਈ ਜਾਵੇ, ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੇ ਸੁਸਾਇਟੀ ਅਤੇ ਬੈਂਕਾਂ ਦੇ ਕਰਜੇ ਮਾਫ ਕਰੇ।