ਮੈਡੀਕਲ ਐਸੋਸੀਏਸ਼ਨ ਨੇ ਸਾਫ਼-ਸੁਥਰੀ ਪ੍ਰੈਕਟਿਸ ਦਿੱਤਾ ਜ਼ੋਰ
ਮੈਡੀਕਲ ਪ੍ਰੈਕਟੀਸਨਰ ਐਸੋਸੀਏਸ਼ਨ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ
Publish Date: Sat, 04 Apr 2026 03:39 PM (IST)
Updated Date: Sat, 04 Apr 2026 03:43 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੈਡੀਕਲ ਪ੍ਰੈਕਟੀਸਨਰ ਐਸੋਸੀਏਸ਼ਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮਹੀਨਾਵਾਰ ਮੀਟਿੰਗ ਭਾਈ ਮਹਾ ਸੰਘ ਹਾਲ ਵਿਖੇ ਡਾਕਟਰ ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਬੁਲਾਰਿਆਂ ਨੇ ਆਪਣੇ ਸਾਰੇ ਡਾਕਟਰ ਸਾਥੀਆਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਨੂੰ ਕਿਹਾ ਗਿਆ, ਮੈਡੀਸਨ ਘੱਟ ਤੋਂ ਘੱਟ ਰੱਖਣ ਨੂੰ ਵੀ ਕਿਹਾ ਗਿਆ, ਜੇਕਰ ਡਾਕਟਰ ਸਾਥੀਆਂ ਕੋਲ ਕਿਸੇ ਵੀ ਕਿਸਮ ਦੀ ਐਮਰਜੈਂਸੀ ਆਉਂਦੀ ਹੈ ਤਾਂ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਜਾਵੇ ਤਾਂ ਕਿ ਉਸ ਮਰੀਜ ਦਾ ਇਲਾਜ ਸਹੀ ਸਮੇਂ ਸਿਰ ਹੋ ਸਕੇ। ਡਾਕਟਰ ਜਗਸੀਰ ਸਿੰਘ ਜ਼ਿਲ੍ਹਾ ਚੇਅਰਮੈਨ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਕੋਈ ਸਰਕਾਰੀ ਮੁੱਢਲੀ ਪ੍ਰਮਾਣ ਪੱਤਰ ਦੇ ਕੇ ਪ੍ਰੈਕਟਿਸ ਕਰਨ ਦਿੱਤੀ ਜਾਵੇ। ਜ਼ਿਲ੍ਹਾ ਪ੍ਰਧਾਨ ਡਾਕਟਰ ਦੀਦਾਰ ਸਿੰਘ ਨੇ ਕਿਹਾ ਕੇ ਸਰਕਾਰ ਡਾਕਟਰ ਸਾਥੀਆਂ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਤੇ ਸਾਡੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰੇ। ਇਸਤੋਂ ਇਲਾਵਾ ਮੀਟਿੰਗ ’ਚ ਵਾਇਸ ਪ੍ਰਧਾਨ ਡਾਕਟਰ ਸੁਖਵਿੰਦਰ ਸਿੰਘ, ਬਲਾਕ ਚੇਅਰਮੈਨ ਡਾਕਟਰ ਬੇਅੰਤ ਸਿੰਘ, ਡਾਕਟਰ ਲਖਵੀਰ ਸਿੰਘ ਭੁੱਟੀਵਾਲਾ, ਸਤਪਾਲ ਬਾਦਲ, ਆਜੀਤ ਸਿੰਘ ਬੇਦੀ, ਤਰਸੇਮ ਸਿੰਘ ਗੁਰਸਾਹਿਬ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਸਰਪ੍ਰਸਤ ਜੋਗਿੰਦਰ ਦੁਮੜਾ ਆਦਿ ਮੈਂਬਰਾਂ ਨੇ ਹਾਜਰੀ ਭਰੀ।