ਪਾਵਰਕਾਮ ਪੈਨਸ਼ਨਰਾਂ ਨੇ ਮੰਗਾਂ ’ਤੇ ਕੀਤਾ ਵਿਚਾਰ-ਵਟਾਂਦਰਾ
ਪਾਵਰਕਾਮ ਪੈਨਸ਼ਨਰਾਂ ਦੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ
Publish Date: Fri, 06 Feb 2026 04:41 PM (IST)
Updated Date: Fri, 06 Feb 2026 04:44 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਡਵੀਜ਼ਨ ਸਿਰੀ ਮੁਕਤਸਰ ਸਾਹਿਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ ਤੋ ਭੱਜ ਚੁੱਕੀ ਹੈ ਤੇ ਕਿਸੇ ਵੀ ਤਬਕੇ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਨਹੀ ਕੀਤੇ ਜਾ ਰਹੇ। ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਬੇਰੁਜ਼ਗਾਰ ਅਤੇ ਹਰ ਤਬਕੇ ਸੰਘਰਸ਼ ਦੇ ਮੈਦਾਨ ਵਿੱਚ ਹੈ ਸਰਕਾਰ ਲੋਕਾ ਦੇ ਸੰਘਰਸ਼ ਕਰਨ ਦੇ ਹੱਕਾਂ ’ਤੇ ਪਾਬੰਦੀਆਂ ਮੜੀਆ ਜਾ ਰਹੀਆ ਹਨ ਜਮਹੂਰੀਅਤ ਦਾ ਗਲਾ ਘੁੱਟਣ ਦੀਆ ਕੋਸਿਸ਼ਾ ਕੀਤੀਆ ਜਾ ਰਹੀਆ ਹਨ। ਆਗੂਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੈਨਸ਼ਨਰ ਸਾਥੀਆ ਨਾਲ ਵੀ ਕੋਝਾ ਮਜਾਕ ਕਰ ਰਹੀ ਹੈ ਸਟੇਟ ਕਮੇਟੀ ਨੂੰ ਮੀਟਿੰਗ ਦੇ ਕੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਅਗੂਆ ਨੇ ਮੰਗ ਕੀਤੀ ਹੈ ਕਿ ਪੈਨਸ਼ਨਰਾਂ ਤੋਂ ਲਿਆ ਜਾਂਦਾ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਜਜੀਆ ਟੈਕਸ ਬੰਦ ਕੀਤਾ ਜਾਵੇ, ਮੈਡੀਕਲ ਕੈਲਿਸ ਸਕੀਮ ਲਾਗੂ ਕੀਤੀ ਜਾਵੇ, 2.59 ਦਾ ਫਾਰਮੂਲਾ ਸਾਰਿਆ ’ਤੇ ਲਾਗੂ ਕੀਤਾ ਜਾਵੇ, ਰਿਟਾਇਰ ਸਾਥੀਆਂ ਨੂੰ ਬਿਜਲੀ ਯੂਨਿਟ ਵਿਚ ਛੋਟ ਦਿਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ ਅਤੇ ਮੰਗ ਪੱਤਰ ਅਨੁਸਾਰ ਮੀਟਿੰਗ ਦੇ ਕੇ ਮਸਲੇ ਹੱਲ ਕੀਤੇ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਤਾਂ ਸਟੇਟ ਕਮੇਟੀ ਦੇ ਸੱਦੇ ’ਤੇ ਮਾਰਚ ਦੇ ਪਹਿਲੇ ਹਫਤੇ ਬਿਜਲੀ ਮੰਤਰੀ ਪੰਜਾਬ ਦੇ ਘਰ ਅਗੇ ਧਰਨਾ ਦਿੱਤਾ ਜਾਵੇਗਾ। ਆਗੂਆ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋ ਕਿਸਾਨ ਆਗੂਆ ਨੂੰ ਰਿਹਾਅ ਕਰਵਾਉਣ ਲਈ ਬਠਿੰਡਾ ਡਿਪਟੀ ਕਮਿਸ਼ਨਰ ਦੇ ਦਫਤਰ ਅਗੇ ਧਰਨੇ-ਪ੍ਰਦਰਸ਼ਨ ਦੇਣ ਦੇ ਪ੍ਰੋਗਰਾਮ ਨੂੰ ਸਾਬੋਤਾਜ ਕਰਨ ਲਈ ਕਿਸਾਨ ਆਗੂਆ ਨੂੰ ਘਰਾ ਵਿੱਚ ਨਜ਼ਰਬੰਦ ਕਰਨ ਆਗੂਆ ਦੀ ਫੜੋ ਫੜਾਈ ਕਰਨ ਦੀ ਸਖਤ ਸਬਦਾ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਆਗੂਆ ਨੂੰ ਰਿਹਾਅ ਕੀਤਾ ਜਾਵੇ ਅਤੇ ਜੇਲ ਵਿਚ ਬੰਦ ਕਿਸਾਨਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਜੋਗਿੰਦਰ ਸਿੰਘ ਮੱਲਣ, ਅਮਰਜੀਤ ਪਾਲ ਸ਼ਰਮਾ, ਮੇਜਰ ਸਿੰਘ, ਵਿਜੈ ਕੁਮਾਰ ਸੋਈ, ਬੂਟਾ ਸਿੰਘ, ਬਲਜੀਤ ਸਿੰਘ ਬਰਾੜ, ਜੰਗੀਰ ਸਿੰਘ, ਜਰਨੈਲ ਸਿੰਘ, ਰਾਮ ਸ਼ਰਨ, ਭਜਨ ਸਿੰਘ ਆਦਿ ਆਗੂ ਹਾਜ਼ਰ ਸਨ।