ਸੰਯੁਕਤ ਕਿਸਾਨ ਮੋਰਚਾ ਸ੍ਰੀ ਮੁਕਤਸਰ ਸਾਹਿਬ ਵਿਚਾਰੀਆਂ ਮੰਗਾਂ
ਸੰਯੁਕਤ ਕਿਸਾਨ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ
Publish Date: Tue, 13 Jan 2026 06:34 PM (IST)
Updated Date: Tue, 13 Jan 2026 06:36 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇੱਕ ਅਹਿਮ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਕੱਟਿਆਂਵਾਲੀ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਆਗੂ ਨੌਨਿਹਾਲ ਸਿੰਘ ਥਾਂਦੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਸ਼ਹੀਦ ਭਾਈ ਮਹਾਂ ਸਿੰਘ ਦਵਾਨ ਹਾਲ ’ਚ ਹੋਈ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਕੋਟਲੀ ਸੰਘਰ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਚੌਧਰੀ ਪਾਲ ਸਿੰਘ ਭਲੇਰੀਆਂ, ਟੈਕਨੀਕਲ ਸਰਵਿਸ ਯੂਨੀਅਨ ਦੇ ਡਿਵੀਜ਼ਨਲ ਸਕੱਤਰ ਗਗਨਦੀਪ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਦਿਹਾਤੀ ਮਜਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਸੇਆਣਾ, ਸੀਟੂ ਦੇ ਸੂਬਾਈ ਆਗੂ ਕਾਮਰੇਡ ਤਰਸੇਮ ਲਾਲ ਭੁੱਲਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਰਾਜ ਕੁਮਾਰ ਮੁਕਤਸਰ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਨਿੱਜੀਕਰਨ ਅਤੇ ਸਰਕਾਰੀ ਅਦਾਰਿਆਂ ਦੀਆਂ ਜਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਅਤੇ ਨਵਾਂ ਮਨਰੇਗਾ ਕਾਨੂੰਨ ਬਣਾਉਣ ਵਿਰੁੱਧ , ਕਿਸਾਨ, ਮਜ਼ਦੂਰ, ਮੁਲਾਜ਼ਮ, ਠੇਕਾ ਕਰਮਚਾਰੀ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਡੀਸੀ ਦਫਤਰਾਂ ਮੂਹਰੇ 16 ਜਨਵਰੀ ਨੂੰ ਰੋਸ ਮੁਜਾਹਰੇ ਕੀਤੇ ਜਾਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ 16 ਜਨਵਰੀ ਨੂੰ 12 ਵਜੇ ਤੋਂ ਲੈ ਕੇ 2 ਵਜੇ ਤੱਕ ਡੀਸੀ ਦਫਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਵੱਡਾ ਇਕੱਠ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਗਸੀਰ ਸਿੰਘ ਕੋਟਲੀ ਅਬਲੂ, ਗਗਨਦੀਪ ਸਿੰਘ ਥਾਂਦੇਵਾਲਾ, ਬਾਜ ਸਿੰਘ ਭੁੱਟੀਵਾਲਾ, ਅਵਤਾਰ ਸਿੰਘ ਆਦਿ ਆਗੂ ਹਾਜ਼ਰ ਸਨ।