ਭਾਰਤ ਅਮਰੀਕਾ ਟੈਕਸ ਮੁਕਤ ਵਪਾਰ ਸਮਝੌਤਾ ਕਿਸਾਨੀ ਲਈ ਖਤਰੇ ਦੀ ਘੰਟੀ : ਐਸਕੇਐਮ
ਭਾਰਤ ਅਮਰੀਕਾ ਟੈਕਸ ਮੁਕਤ ਵਪਾਰ ਸਮਝੌਤਾ ਕਿਸਾਨੀ ਲਈ ਖਤਰੇ ਦੀ ਘੰਟੀ : ਐਸਕੇਐਮ
Publish Date: Sun, 22 Feb 2026 05:00 PM (IST)
Updated Date: Sun, 22 Feb 2026 05:03 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਭਾਰਤ ਅਮਰੀਕਾ ਟੈਕਸ ਮੁਕਤ ਵਪਾਰ ਸਮਝੋਤੇ ਨੂੰ ਰੱਦ ਕਰਵਾਉਣ ਲਈ, ਬਿਜਲੀ ਬਿੱਲ 2025 ਨੂੰ ਰੱਦ ਕਰਵਾਉਣ ਲਈ, ਬੀਜ ਵੱਲ 2025 ਨੂੰ ਰੱਦ ਕਰਵਾਉਣ ਲਈ ਤੇ ਲੇਬਰ ਕੋਡ ਨੂੰ ਰੱਦ ਕਰਵਾਉਣ ਲਈ ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਆਪ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਕੋਠੀ ਮੂਹਰੇ ਸੰਯੁਕਤ ਕਿਸਾਨ ਮੋਰਚਾ ਤੇ ਹੋਰਨਾਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਬੀਕੇਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਲੱਖੋਵਾਲ ਦੇ ਜਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੇ ਸਰਕਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਸਕੱਤਰ ਮਨਜਿੰਦਰ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਆਗੂ ਸੁਖਪ੍ਰੀਤ ਕੌਰ ਢਿੱਲਵਾਂ, ਸੀਟੂ ਦੇ ਸੂਬਾਈ ਆਗੂ ਤਰਸੇਮ ਲਾਲ ਭੁੱਲਰ, ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਬੀਕੇਯੂ ਮਾਲਵਾ ਦੇ ਜਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ ਨੇ ਬੋਲਦਿਆਂ ਕਿਹਾ ਕਿ ਇਹ ਖਤਰਨਾਕ ਬਿੱਲ ਆਉਣ ਤੇ ਖੇਤੀ ਖੇਤਰ ਨੂੰ ਸਾਮਰਾਜੀ ਦੇਸ ਅਮਰੀਕਾ ਲਈ ਖੋਲ੍ਹ ਕੇ ਬਾਹਰੋਂ ਸਸਤੇ ਖੇਤੀ ਉਤਪਾਦ ਲਿਆ ਕੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਮੌਤ ਦੇ ਵਾਰੰਟਾਂ ਤੇ ਦਸਤਖਤ ਕਰ ਦਿੱਤੇ ਹਨ। ਪਹਿਲਾਂ ਹੀ ਕਰਜੇ ਹੇਠ ਦੱਬੀ ਹੋਈ ਕਿਸਾਨੀ ਆਰਥਿਕ ਤੌਰ ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਆਗੂਆਂ ਨੇ ਕਿਹਾ ਕਿ ਬੀਜ ਬਿੱਲ ਵੀ ਖੇਤੀ ਖੇਤਰ ਕਾਰਪੋਰੇਟ ਦੇ ਹਵਾਲੇ ਕਰਨ ਦੇ ਮਨਸੂਬੇ ਤਹਿਤ ਹੀ ਲਿਆਂਦਾ ਗਿਆ ਹੈ। ਆਗੂਆਂ ਨੇ ਕਿਹਾ ਕਿ ਅਮਰੀਕਾ ਦੀ ਵੱਡੀ ਕਿਸਾਨੀ ਜਿਸ ਕੋਲ ਹਜ਼ਾਰਾਂ ਏਕੜਾਂ ਦੇ ਫਾਰਮ ਨੇ ਉਸ ਦੇ ਮੁਕਾਬਲੇ ਸਾਡੇ ਛੋਟੇ ਦਰਮਿਆਨੇ ਕਿਸਾਨ ਜਿਨ੍ਹਾਂ ਨੂੰ ਔਸਤਨ 3 ਕਿੱਲੇ ਜ਼ਮੀਨ ਆਉਂਦੀ ਹੈ, ਮੁਕਾਬਲਾ ਨਹੀਂ ਕਰ ਸਕਦੇ। ਦੂਸਰੇ ਪਾਸੇ ਅਮਰੀਕੀ ਕਿਸਾਨਾਂ ਨੂੰ ਕਰੋੜਾਂ ਰੁਪਏ ਸਬਸਿਡੀਆਂ ਮਿਲਦੀਆਂ ਹਨ, ਜਦਕਿ ਭਾਰਤ ਦੇ ਕਿਸਾਨਾਂ ਨੂੰ ਚੰਦ ਰੁਪਏ ਸਬਸਿਡੀ ਮਿਲਦੀ ਹੈ। ਆਗੂਆਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਕਿਹਾ ਸੀ ਕਿ ਕਿਸਾਨਾਂ ਖਿਲਾਫ਼ ਕੋਈ ਫ਼ੈਸਲਾ ਨਹੀਂ ਕੀਤਾ ਜਾਵੇਗਾ ਜਦਕਿ 19 ਅਗਸਤ ਨੂੰ ਕਪਾਹ ਨੂੰ ਟੈਰਿਫ਼ ਫ਼ਰੀ ਕਰ ਦਿੱਤਾ, ਜਿਸ ਨਾਲ ਭਾਰਤੀ ਕਿਸਾਨਾਂ ਦੀ ਕਪਾਹ ਅਗਲੇ ਦਿਨ ਹੀ 1100 ਰੁਪਏ ਹੇਠਾਂ ਚਲੀ ਗਈ ਤੇ 95% ਕਪਾਹ ਦਾ ਆਯਾਤ ਵਧਿਆ। ਜਿਸ ਕਰਕੇ ਭਾਰਤ ਦੇ ਲੱਖਾਂ ਕਪਾਹ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਉਜਾੜਾ ਤੈਅ ਹੋ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੇਬ ਤੇ ਡਰਾਈ ਫਰੂਟ ਨੂੰ ਵੀ ਟੈਰਿਫ ਚ ਵੱਡੀਆਂ ਰਿਆਇਤਾਂ ਦਿੱਤੀਆਂ ਹਨ ਤੇ ਹੁਣ ਸਮੁੱਚੇ ਖੇਤੀ ਖੇਤਰ ਨੂੰ ਸਾਮਰਾਜੀਆਂ ਲਈ ਖੋਲ੍ਹ ਕੇ ਸਰਕਾਰ ਨੇ ਮੁਲਕ ਦੇ ਕਰੋੜਾਂ ਕਿਸਾਨਾਂ ਦੀ ਮੌਤ ਦੇ ਵਾਰੰਟ ਤੇ ਦਸਤਖਤ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਕਿਸਾਨ ਅੰਦੋਲਨ ਲੜ ਕੇ ਖੇਤੀ ਕਾਨੂੰਨ ਰੱਦ ਕਰਾਏ ਸੀ ਉਸੇ ਤਰ੍ਹਾਂ ਕਿਸਾਨਾਂ ਨੂੰ ਅਮਰੀਕੀ ਸਾਮਰਾਜ ਤੇ ਭਾਰਤੀ ਹਾਕਮਾਂ ਦੇ ਖਿਲਾਫ਼ ਵੱਡੀ ਲਾਮਬੰਦੀ ਕਰਕੇ ਮੁਹਿੰਮ ਭਖਾਈ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਫਰੀ ਟਰੇਡ ਐਗਰੀਮੈਂਟ ਨੂੰ ਰੱਦ ਕਰਵਾਉਣ ਲਈ, ਬਿਜਲੀ ਬਿੱਲ 2025 ਤੇ ਬੀਜ ਬਿੱਲ, ਲੇਬਰ ਕੋਡ ਤੇ ਹੋਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਹੋ ਰਹੀ ਬਰਨਾਲਾ ਮਹਾਂ ਪੰਚਾਇਤ ’ਚ 10 ਮਾਰਚ ਨੂੰ ਵੱਡੇ ਕਾਫਲੇ ਲੈ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਟੇਜ ਸਕੱਤਰ ਦੀ ਡਿਊਟੀ ਜਥੇਦਾਰ ਹਰਪ੍ਰੀਤ ਨੂੰ ਝਬੇਲਵਾਲੀ ਨੇ ਨਿਭਾਈ। ਇਸ ਮੌਕੇ ਅਮਨਦੀਪ ਸਿੰਘ ਹਰੀਕੇ ਕਲਾਂ, ਜਸਵੰਤ ਸਿੰਘ ਡੋਡਾਂਵਾਲੀ, ਬਲਦੇਵ ਸਿੰਘ ਹਰੀਕੇ ਕਲਾਂ, ਗੁਰਸੇਵਕ ਸਿੰਘ ਸੰਗਰਾਣਾ, ਹਰਪ੍ਰੀਤ ਸਿੰਘ ਗੋਨਿਆਣਾ, ਗੁਰਲਾਲ ਸਿੰਘ ਫੱਤਣਵਾਲਾ, ਜਗਸੀਰ ਸਿੰਘ ਦੂਹੇਵਾਲਾ, ਦਰਸ਼ਨ ਸਿੰਘ ਵੜਿੰਗ, ਜਸਕਰਨ ਸਿੰਘ ਬੂੜਾ ਗੁੱਜਰ, ਸ਼ਿਵਦੀਪ ਸਿੰਘ ਬਰਾੜ, ਜਸਵੀਰ ਸਿੰਘ ਸਰਾਏਨਾਗਾ, ਕੁਲਦੀਪ ਸਿੰਘ ਮਰਾੜ ਕਲਾਂ, ਗੁਰਮੀਤ ਸਿੰਘ ਸੰਗਰਾਣਾ, ਪ੍ਰਤਾਪ ਸਿੰਘ ਬਾਜਾ, ਸੁਖਮੰਦਰ ਸਿੰਘ ਵਾੜਾ ਕਿਸ਼ਨਪੁਰ, ਦਵਿੰਦਰ ਸਿੰਘ ਲੁਬਾਣਿਆਂਵਾਲੀ, ਭੁਪਿੰਦਰ ਸਿੰਘ ਥਾਂਦੇਵਾਲਾ, ਬਲਵਿੰਦਰ ਸਿੰਘ ਕੋਟਲੀ ਸੰਘਰ, ਬਲਜੀਤ ਸਿੰਘ ਝਬੇਲਵਾਲੀ, ਬਲਦੇਵ ਸਿੰਘ ਸੂਰੇਵਾਲਾ, ਰੇਸ਼ਮ ਸਿੰਘ ਵੜਿੰਗ, ਜਗਸੀਰ ਸਿੰਘ ਸੱਕਾਂਵਾਲੀ, ਗੱਗਾ ਸਿੰਘ, ਸੁੱਖਾ ਝਬੇਲਵਾਲੀ ਆਦਿ ਆਗੂ ਹਾਜ਼ਰ ਸਨ।