ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
Publish Date: Sat, 21 Feb 2026 06:07 PM (IST)
Updated Date: Sat, 21 Feb 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੀਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ’ਚ ਸਕੂਲ ਇੰਚਾਰਜ ਸਤਿੰਦਰ ਸਿੰਘ ਦੇ ਉੱਦਮ ਸਦਕਾ ਕੌਮਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬੀ ਲੈਕਚਰਾਰ ਬਲਜਿੰਦਰ ਕੌਰ ਨੇ ਦੱਸਿਆ ਕਿ ਕੌਮਾਂਤਰੀ ਮਾਂ ਬੋਲੀ ਦਿਵਸ ਤੇ ਸਕੂਲ ਦੀਆਂ ਵਿਦਿਆਰਥਣਾਂ ’ਚ ਭਾਸ਼ਣ ਮੁਕਾਬਲੇ ਕਵਿਤਾ ਪੜ੍ਹਨ ਮੁਕਾਬਲੇ, ਲੇਖ ਮੁਕਾਬਲੇ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਿੱਚੋਂ ਸੁਖਦੇਵ ਕੌਰ ਨੇ ਜੇਤੂ ਵਿਦਿਆਰਥਣਾਂ ਦੀ ਚੋਣ ਕੀਤੀ ਜਿਨਾਂ ’ਚ ਭਾਸ਼ਣ ਮੁਕਾਬਲੇ ’ਚ ਸੁਖਬੀਰ ਕੌਰ, ਲੇਖ ਮੁਕਾਬਲੇ ’ਚ ਜਸਮੀਤ ਕੌਰ, ਕਿੱਤਾ ਮੁਕਾਬਲੇ ’ਚ ਏਕਤਾ ਅਤੇ ਸਲੋਗਨ ਮੁਕਾਬਲੇ ’ਚ ਅਰਸ਼ਦੀਪ ਕੌਰ ਨੂੰ ਪਹਿਲੇ ਨੰਬਰ ’ਤੇ ਚੁਣਿਆ ਗਿਆ। ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਸਮੂਹ ਸਟਾਫ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਮੈਡਮ ਕਿਪਤਾ, ਮੈਡਮ ਪਰਮਜੀਤ ਕੌਰ, ਮੈਡਮ ਬਿੰਦੂ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।