ਡਾ. ਠਕਰਾਲ ਨੇ ਮਾਂ-ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਆ
ਬੀਐੱਡ ਕਾਲਜ ਕਰਾਈਵਾਲਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ
Publish Date: Sun, 22 Feb 2026 04:42 PM (IST)
Updated Date: Sun, 22 Feb 2026 04:45 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਮਲੋਟ : ਬੀਤੇ ਦਿਨ ਸ੍ਰੀ ਸੱਤਿਆ ਸਾਈ ਬੀਐੱਡ ਕਾਲਜ ਕਰਾਈਵਾਲਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਕਵਿਤਾਵਾਂ ਪੰਜਾਬੀ ਲੋਕ ਗੀਤ ਪੰਜਾਬੀ ਬਾਲ ਸਾਹਿਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਪੰਜਾਬੀ ਦੇ ਸਹਾਇਕ ਪ੍ਰੋਫੈਸਰ ਅਮਨਦੀਪ ਕੌਰ ਵੱਲੋਂ ਪੰਜਾਬੀ ਮਾਂ ਬੋਲੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਸਟਾਫ ਮੈਂਬਰਾਂ ’ਚੋਂ ਸਹਾਇਕ ਪ੍ਰੋਫੈਸਰ ਮਨੀਸ਼ ਪੰਡ੍ਯਾ, ਮਦਨ ਲਾਲ, ਕਿਰਨਪਾਲ ਕੌਰ, ਸੁਨੀਤਾ ਕੌਰ, ਮਮਤਾ ਰਾਣੀ ਨੇ ਵੀ ਆਪਣੇ ਪੰਜਾਬੀ ਮਾਂ ਬੋਲੀ ਸਬੰਧੀ ਵਿਚਾਰ ਪੇਸ਼ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਵੀ ਪੰਜਾਬੀ ਭਾਸ਼ਾ ਦੇ ਪਿਛੋਕੜ ਤੇ ਇਤਿਹਾਸ ਬਾਰੇ ਦੱਸਦੇ ਹੋਏ ਸਾਨੂੰ ਸਾਡੀ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ’ਚ ਕਾਲਜ ਦੇ ਚੇਅਰਮੈਨ ਅਰਵਿੰਦ ਜੈਨ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਵਿਦਿਆਰਥੀਆਂ ਦੇ ਉਜਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।