ਕਿਸਾਨਾਂ ਮਜ਼ਦੂਰਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਦੇ ਰਾਹ ’ਤੇ ਚੱਲਣਾ ਸਮੇਂ ਦੀ ਲੋੜ : ਨੇਤਾ ਕੋਟਭਾਈ
ਕਿਸਾਨਾਂ ਮਜ਼ਦੂਰਾਂ ਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਦੇ ਰਾਹ ’ਤੇ ਚੱਲਣਾ ਸਮੇਂ ਦੀ ਲੋੜ : ਨੇਤਾ ਕੋਟਭਾਈ
Publish Date: Fri, 12 Dec 2025 03:53 PM (IST)
Updated Date: Fri, 12 Dec 2025 03:54 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਦੀ ਇਕਾਈ ਗਿੱਦੜਬਾਹਾ ਵੱਲੋਂ ਪੰਜਾਬ ਤੋਂ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਨੇਤਾ ਕੋਟਭਾਈ ਦੀ ਅਗਵਾਈ ’ਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ’ਚ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਜਥੇਬੰਦੀ ਹਰ ਸਮੇਂ ਕਿਸਾਨ ਮਜ਼ਦੂਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੇਗੀ। ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਨੇਤਾ ਕੋਟਭਾਈ ਅਤੇ ਨਾਨਕ ਸਿੰਘ ਫੱਕਰਸਰ ਮੀਤ ਪ੍ਰਧਾਨ ਪੰਜਾਬ ਨੇ ਦੱਸਿਆ ਕਿ ਮੀਟਿੰਗ ’ਚ ਕਿਸਾਨ ਮਜ਼ਦੂਰਾਂ ਨੂੰ ਆਪਣੇ ਹੱਕਾਂ ਸਬੰਧੀ ਜਾਗਰੂਕ ਕਰਦੇ ਹੋਏ ਪ੍ਰੇਰਿਤ ਕੀਤਾ ਕਿ ਆਪਣੇ ਹੱਕ ਲੈਣ ਲਈ ਸੰਘਰਸ਼ ਦੇ ਰਾਹ ’ਤੇ ਚੱਲਣਾ ਸਮੇਂ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨੀਂ ਹਨੂੰਮਾਨਗੜ੍ਹ ਟਿੱਬੀ ਪਿੰਡ ਰਾਠੀਖੇੜਾ ’ਚ ਈਥਾ ਨੋਲ ਦੀ ਫੈਕਟਰੀ ਲੱਗਣ ਦੇ ਵਿਰੋਧ ’ਚ ਕਿਸਾਨ ਮਜ਼ਦੂਰਾਂ ਵੱਲੋਂ ਮਹਾ ਪੰਚਾਇਤ ਬੁਲਾਈ ਗਈ ਸੀ ਜਿਸ ’ਚ ਜਥੇਬੰਦੀ ਵੱਲੋਂ ਕਿਸਾਨ ਮਜ਼ਦੂਰਾਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਮਹਾ ਪੰਚਾਇਤ ਇਸ ਸੰਘਰਸ਼ ਲਈ ਜੋ ਵੀ ਰੂਪ ਰੇਖਾ ਤਿਆਰ ਕਰੇਗੀ ਆਪਣੀ ਜਥੇਬੰਦੀ ਉਸ ’ਚ ਵੱਧ ਚੜ ਕੇ ਹਿੱਸਾ ਲਵੇਗੀ। ਉਨ੍ਹਾਂ ਦੱਸਿਆ ਕਿ ਸਾਰੀਆਂ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਕਿਨਾਰਾ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਪਣੇ ਹੱਕ ਲੈਣ ਲਈ ਇੱਕ ਪਲੇਟਫਾਰਮ ਤੇ ਇਕੱਠਾ ਹੋਣਾ ਲਾਜ਼ਮੀ ਹੈ। ਇਸ ਮੌਕੇ ਨੇਤਾ ਮਾਨ, ਨਾਨਕ ਸਿੰਘ, ਗਗਨਦੀਪ ਸਿੰਘ ਯੂਥ ਪ੍ਰਧਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਗੋਰਾ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਕਰਨੈਲ ਸਿੰਘ ਮਾਨ ਕੋਟਭਾਈ, ਜਲੌਰ ਸਿੰ ਘ ਨੀਲਾ ਬਲਾਕ ਜਰਨਲ ਸਕੱਤਰ, ਰਾਜਾ ਬਰਾੜ ਕੋਟਭਾਈ, ਬਿੱਟੂ ਫਕਰਸਰ, ਗੁਰਦੀਪ ਸਿੰਘ ਢਿੱਲੋਂ, ਓਂਕਾਰ ਸਿੰਘ ਬਰਾੜ, ਰਛਪਾਲ ਸਿੰਘ ਸੰਧੂ ਕਿਸਾਨ ਆਗੂ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਮਜ਼ਦੂਰ ਹਾਜ਼ਰ ਸਨ।