ਸ੍ਰੀ ਮੁਕਤਸਰ ਸਾਹਿਬ ਤੋਂ ਫਿਰ ਮੈਦਾਨ 'ਚ ਉਤਰਨਗੇ ਜਗਦੀਪ ਸਿੰਘ ਕਾਕਾ ਬਰਾੜ! 'ਆਪ' ਨੇ ਮੌਜੂਦਾ ਵਿਧਾਇਕ 'ਤੇ ਮੁੜ ਪ੍ਰਗਟਾਇਆ ਭਰੋਸਾ ਆਮ ਆਦਮੀ ਪਾਰਟੀ (ਆਪ) ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਉੱਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਣ ਤੇ ਵਰਕਰਾਂ ਤੇ ਸਥਾਨਕ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Publish Date: Sat, 31 Oct 2026 01:09 PM (IST)
Updated Date: Sat, 31 Oct 2026 01:10 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ - ਆਮ ਆਦਮੀ ਪਾਰਟੀ (ਆਪ) ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਉੱਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਣ ਤੇ ਵਰਕਰਾਂ ਤੇ ਸਥਾਨਕ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਕਾਕਾ ਬਰਾੜ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਹਨ ਅਤੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਜਗਦੀਪ ਸਿੰਘ ਕਾਕਾ ਬਰਾੜ ਦੇ ਸਾਫ ਸੁਥਰੇ ਅਕਸ ਅਤੇ ਸ਼ਰੀਫ ਸਿਆਸਤਦਾਨ ਵਜੋਂ ਜਾਣੇ ਜਾਣ ਕਰਕੇ ਪਾਰਟੀ ਨੇ ਉਹਨਾਂ ਉੱਪਰ ਮੁੜ ਭਰੋਸਾ ਕਰਦਿਆ ਹੋਇਆ ਦਾਅ ਖੇਡਿਆ ਹੈ।
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਿਵਾਦਾਂ ਤੋਂ ਹਮੇਸ਼ਾ ਦੂਰ ਰਹੇ ਹਨ ਅਤੇ ਇਲਾਕੇ ਵਿੱਚ ਉਹਨਾਂ ਦੀ ਸਾਫ ਛਵੀ ਦੇ ਚਲਦਿਆਂ ਪਾਰਟੀ ਨੇ ਇਹ ਫੈਸਲਾ ਕੀਤਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰਜੀਤ ਸਿੰਘ ਰੁਜੀ ਬਰਕੰਦੀ ਉਮੀਦਵਾਰ ਹੋਣਗੇ ਜਦਕਿ ਕਾਂਗਰਸ ਅਤੇ ਭਾਜਪਾ ਅੰਦਰ ਮੁਕਤਸਰ ਸਾਹਿਬ ਤੋਂ ਟਿਕਟ ਨੂੰ ਲੈ ਕੇ ਕਾਫੀ ਚਿਹਰੇ ਆਪਣਾ ਦਾਅਵਾ ਜਤਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਕਾਕਾ ਬਰਾੜ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਹੁਣ ਉਹ ਆਪਣੀਆਂ ਗਤੀਵਿਧੀਆਂ ਨੂੰ ਤੇਜ ਕਰਦਿਆਂ ਹੋਇਆਂ ਸ੍ਰੀ ਮੁਕਤਸਰ ਸਾਹਿਬ ਹਲਕੇ ਅੰਦਰ ਚੋਣ ਕਮਾਨ ਨੂੰ ਸੰਭਾਲਣਗੇ।