ਅਕਾਲਗੜ੍ਹ ਦੇ ਜਗਦੇਵ ਸਿੰਘ ਜੱਗਾ ਬਣੇ ਓਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਕਾਲਗੜ੍ਹ ਦੇ ਜਗਦੇਵ ਸਿੰਘ ਜੱਗਾ ਬਣੇ ਓਬੀਸੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ
Publish Date: Sun, 25 Oct 2026 05:13 PM (IST)
Updated Date: Sun, 25 Oct 2026 05:16 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਸੈੱਲ ’ਚ ਜਥੇਬੰਦਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਅਕਾਲਗੜ੍ਹ ਵਾਸੀ ਜਗਦੇਵ ਸਿੰਘ ਜੱਗਾ ਨੂੰ ਜ਼ਿਲ੍ਹਾ ਮੁਕਤਸਰ ਦੇ ਓਬੀਸੀ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਓਬੀਸੀ ਸੈੱਲ ਦੇ ਚੇਅਰਮੈਨ ਡਾ. ਅਨਿਲ ਜੈਹਿੰਦ, ਵਾਈਸ ਚੇਅਰਮੈਨ ਕਵਰਦੀਪ ਸੈਣੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਸੈੱਲ ਦੇ ਸੂਬਾ ਚੇਅਰਮੈਨ ਤੇ ਸਾਬਕਾ ਵਿਧਾਇਕ ਅੰਗਦ ਸਿੰਘ ਹੋਰਾਂ ਦੇ ਦਿਸ਼ਾ-ਨਿਰਦੇਸ਼ਾਂ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਤਹਿਤ ਕੀਤੀ ਗਈ ਹੈ। ਇਸਤੋਂ ਪਹਿਲਾਂ ਜਗਦੇਵ ਸਿੰਘ ਜੱਗਾ ਨੂੰ ਓਬੀਸੀ ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਤਰੱਕੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਨਵੀਂ ਨਿਯੁਕਤੀ ਤੋਂ ਬਾਅਦ ਭਾਈ ਜਸ਼ਨ ਚਹਿਲ ਤੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਜਗਦੇਵ ਸਿੰਘ ਜੱਗਾ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਓਬੀਸੀ ਵਰਗ ਦੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ’ਤੇ ਉਠਾਉਣਾ ਅਹਿਮ ਜ਼ਿੰਮੇਵਾਰੀ ਹੈ। ਜਗਦੇਵ ਸਿੰਘ ਜੱਗਾ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹੇ ’ਚ ਓਬੀਸੀ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਕਾਂਗਰਸ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ।