ਜਗਦੇਵ ਸਿੰਘ ਜੱਗਾ ਬਣੇ ਓਬੀਸੀ ਸੈੱਲ ਦੇ ਜ਼ਿਲ੍ਹਾ ਕੋ-ਆਰਡੀਨੇਟਰ
ਅਕਾਲਗੜ੍ਹ ਦੇ ਜਗਦੇਵ ਸਿੰਘ ਜੱਗਾ ਬਣੇ ਓਬੀਸੀ ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ
Publish Date: Thu, 01 Oct 2026 05:04 PM (IST)
Updated Date: Fri, 02 Oct 2026 04:04 AM (IST)
ਜਸ਼ਨ ਚਹਿਲ ਨੇ ਗ੍ਰਹਿ ਵਿਖੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਮੁਬਾਰਕਬਾਦ ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅਕਾਲਗੜ੍ਹ ਵਾਸੀ ਜਗਦੇਵ ਸਿੰਘ (ਜੱਗਾ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਸੈੱਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਸ਼ਨ ਚਹਿਲ ਵੱਲੋਂ ਆਪਣੇ ਗ੍ਰਹਿ ਵਿਖੇ ਜਗਦੇਵ ਸਿੰਘ ਜੱਗਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਜਾਰੀ ਨਿਯੁਕਤੀ ਪੱਤਰ ਅਨੁਸਾਰ ਜਗਦੇਵ ਸਿੰਘ ਜੱਗਾ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਜ਼ਿਲ੍ਹਾ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਅਤੇ ਓਬੀਸੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਤਾਲਮੇਲ ਬਣਾਉਣ ਤੋਂ ਇਲਾਵਾ ਪੰਜਾਬ ਓਬੀਸੀ ਸੈੱਲ ਦੇ ਪ੍ਰੋਗਰਾਮਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਭਾਈ ਜਸ਼ਨ ਚਹਿਲ ਤੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੰਦਿਆਂ ਕਿਹਾ ਕਿ ਜਗਦੇਵ ਸਿੰਘ ਜੱਗਾ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਇਹ ਜਿੰਮੇਵਾਰੀ ਮਿਲਣ ਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।