ਜਗਦੇਵ ਸਿੰਘ ਰਹੂੜਿਆਂਵਾਲੀ ਬਲਾਕ ਸੰਮਤੀ ਚੇਅਰਮੈਨ ਨਿਯੁਕਤ
ਜਗਦੇਵ ਸਿੰਘ ਰਹੂੜਿਆਂਵਾਲੀ ਬਲਾਕ ਸੰਮਤੀ ਚੇਅਰਮੈਨ ਤੇ ਬੀਬੀ ਜਸਮੇਲ ਕੌਰ ਉੱਪ ਚੇਅਰਮੈਨ ਨਿਯੁਕਤ
Publish Date: Fri, 13 Mar 2026 06:47 PM (IST)
Updated Date: Fri, 13 Mar 2026 06:48 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਜੇਤੂ ਰਹੇ ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਜੁਝਾਰੂ ਆਗੂ ਜਗਦੇਵ ਸਿੰਘ ਰਹੂੜਿਆਂਵਾਲੀ ਨੂੰ ਬਲਾਕ ਸੰਮਤੀ ਚੇਅਰਮੈਨ ਤੇ ਬੀਬੀ ਜਸਮੇਲ ਕੌਰ ਪਤਨੀ ਗੁਰਮੇਲ ਸਿੰਘ ਕਾਨਿਆਂਵਾਲੀ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ। ਉਨ੍ਹਾਂ ਦੀ ਇਸ ਨਿਯੁਕਤੀ ’ਤੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ’ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅੱਜ ਸ੍ਰੋ੍ਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ ਵੱਲੋਂ ਚੇਅਰਮੈਨ ਜਗਦੇਵ ਸਿੰਘ ਤੇ ਉੱਪ ਚੇਅਰਮੈਨ ਬੀਬੀ ਜਸਮੇਲ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਿਰਪਾਓ ਕੇ ਸਨਮਾਨ ਕੀਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਤੇ ਹਨੀ ਫੱਤਣਵਾਲਾ ਨੇ ਕਿਹਾ ਕਿ ਲੋਕ ਹੁਣ ਆਮ ਆਦਮੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਲਿਆਊਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਲੋਕ ਅਕਾਲੀ ਦਲ ਦਾ ਡਟਵਾਂ ਸਾਥ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਹਾਜ਼ਰ ਸਨ।