- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ।

ਭੰਵਰਾ/ ਗਿੱਲ, ਸ੍ਰੀ ਮੁਕਤਸਰ ਸਾਹਿਬ: ਸਰਕਾਰ ਨੂੰ ਬੇਅਦਬੀ ਕਨੂੰਨ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਸੋਧਾਂ ਕਰਨ ਨਾਲ ਨਾ ਸਿਰਫ਼ ਇੱਕ ਸਰਬਪੱਖੀ ਅਤੇ ਪ੍ਰਭਾਵਸ਼ਾਲੀ ਸਤਿਕਾਰ ਐਕਟ ਬਣੇਗਾ, ਸਗੋਂ ਸਮਾਜ ਵਿੱਚ ਭਰੋਸੇ ਅਤੇ ਸਦਭਾਵਨਾ ਦਾ ਮਾਹੌਲ ਵੀ ਮਜ਼ਬੂਤ ਹੋਵੇਗਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਸਿੱਖ ਨੂੰ ਧਰਮ ਅਧੀਨ ਰਾਜਨੀਤੀ ਦੀ ਪ੍ਰੇਰਨਾ ਦਿੰਦਾ ਹੈ। ਜੋ ਲੋਕ ਧਰਮ ਅਤੇ ਰਾਜਨੀਤੀ ਨੂੰ ਵੱਖ ਕਰਨ ਦੀ ਗੱਲ ਕਰਦੇ ਹਨ ਉਹ ਸਿੱਖ ਸਿਧਾਂਤਾਂ ਦੀ ਸਮਝ ਨਹੀਂ ਰੱਖਦੇ। ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਨੂੰ ਸਿਆਸੀ ਤੌਰ ਤੇ ਵੀ ਮਜ਼ਬੂਤ ਹੋਵੇ।
ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਬਾਣੀ, ਗੁਰਮਤਿ ਸਿਧਾਂਤਾਂ ਅਤੇ ਪੰਥਕ ਏਕਤਾ ਤੋਂ ਦੂਰ ਹੋਏ, ਤਾਂ ਵਿਰੋਧੀ ਤਾਕਤਾਂ ਨੇ ਸਾਡੀਆਂ ਸੰਸਥਾਵਾਂ ਤੇ ਹਮਲੇ ਕੀਤੇ। ਅੱਜ ਵੀ ਹਕੂਮਤਾਂ ਪੰਥ ਦੇ ਮਾਮਲਿਆਂ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਕੀਤੀ।ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ।
ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਗੂੜੀ ਸੰਘਰ, ਕਾਉਣੀ, ਦੋਦਾ, ਭੁੱਲਰ, ਬਰਕੰਦੀ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।
ਖਾਲਸਾ ਮਾਰਚ ਦਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਪਹੁੰਚਣ ਤੇ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਐਡਵੋਕੇਟ ਗੁਰਮੀਤ ਸਿੰਘ ਮਾਨ, ਚਰਨਜੀਤ ਸਿੰਘ ਭੂੰਦੜ ਤੇ ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ ਦੀ ਅਗਵਾਈ ਹੇਠ ਨੌਜਵਾਨਾਂ ਨੇ ਭਰਵਾਂ ਸਵਾਗਤ ਕੀਤਾ। ਸਾਰੇ ਨੌਜਵਾਨਾਂ ਨੇ ਖਾਸ ਤੌਰ ਤੇ ਪੀਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ।
ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਗੁਰਵਿੰਦਰ ਸਿੰਘ, ਬੀਬੀ ਗੁਰਦਿਆਲ ਕੌਰ ਮੱਲਣ, ਹਲਕਾ ਇੰਚਾਰਜ. ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ,
ਐਡਵੋਕੇਟ ਗੁਰਮੀਤ ਸਿੰਘ ਤੇ ਚਰਨਜੀਤ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, . ਅਵਤਾਰ ਸਿੰਘ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ,
ਵਧੀਕ ਮੈਨੇਜਰ ਯੁਵਰਾਜ ਸਿੰਘ, ਸੰਦੀਪ ਸਿੰਘ ਕਲੋਤਾ,. ਸੁਖਵਿੰਦਰ ਸਿੰਘ, ਪ੍ਰਿੰਸੀਪਲ ਰਾਜਵਿੰਦਰ ਕੌਰ, ਸੁਪਰਵਾਈਜ਼ਰ ਜਸਬੀਰ ਸਿੰਘ, ਗਿਆਨੀ ਸ਼ਮਸ਼ੇਰ ਸਿੰਘ ਦਮਦਮੀ ਟਕਸਾਲ, ਬਾਬਾ ਜੱਸਾ ਸਿੰਘ ਬੁੱਢਾ ਦਲ, ਯਾਦਵਿੰਦਰ ਸਿੰਘ, ਮੈਨੇਜਰ ਨਿਰਮਲਜੀਤ ਸਿੰਘ,ਮਲਕੀਤ ਸਿੰਘ,ਰਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।