ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਥਾਨਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੰਗਤਾਂ ਨੇ ਗੁਰੂ ਚਰਨਾਂ 'ਚ ਹਾਜ਼ਰੀਆਂ ਲਵਾਈਆਂ। ਇਸ ਮੌਕੇ ਗੁਰਦੁਆਰਾ ਖੂਹ ਸਾਹਿਬ ਦੇ ਸਿੰਘਾਂ ਵੱਲੋਂ ਮਨੋਹਰ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਨੇ ਕਿਹਾ ਕਿ ਮਿਸ਼ਨ ਸ਼ਹੀਦਾਂ ਤਰਨਾ ਦਲ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਗੱਜਣ ਸਿੰਘ ਜੀ ਦੇ ਆਦੇਸ਼ ਅਨੁਸਾਰ ਕਰਫਿਊ ਦੌਰਾਨ ਝੁੱਗੀ ਝੌਪੜੀਆਂ 'ਚ ਜਾ ਕੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਨੂੰ ਲਗਾਤਾਰ ਕਰੀਬ ਦੋ ਮਹੀਨੇ ਲੰਗਰ ਛਕਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਲੰਗਰ ਦੀ ਸੇਵਾ ਚੱਲ ਰਹੀ ਹੈ ਜਿੱਥੋਂ ਕੋਈ ਵੀ ਲੋੜਵੰਦ ਵਿਅਕਤੀ ਆ ਕੇ ਪ੍ਰਸ਼ਾਦਾ ਛੱਕ ਸਕਦਾ ਹੈ ਤੇ ਲੋੜਵੰਦ ਵਿਅਕਤੀ ਲੰਗਰ ਲਿਜਾ ਵੀ ਸਕਦਾ ਹੈ। ਇਸ ਮੌਕੇ ਜਸਵੀਰ ਸਿੰਘ, ਭਾਈ ਮਨਿੰਦਰ ਸਿੰਘ ਖਾਲਸਾ, ਧਰਮਜੀਤ ਸਿੰਘ ਬੋਨੀ ਬੇਦੀ, ਸਤਨਾਮ ਸਿੰਘ, ਹਰਵਿੰਦਰ ਸਿੰਘ, ਰਾਜਨ ਸਿੰਘ, ਹਰਜੀਤ ਸਿੰਘ ਕੈਪਟਨ, ਕੰਵਲਜੀਤ ਸਿੰਘ, ਬਿੱਲਾ, ਰਮਨ ਕੁਮਾਰ, ਗੌਰਵ ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।