- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀਆਰਪੀ ਤੇ ਆਰਪੀਐਫ ਵੱਲੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਂਝੀ ਚੈਕਿੰਗ ਮੁਹਿੰਮ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਸ਼ੀ ਪ੍ਰਭਾ ਦੇਵੇਦੀ, ਆਈਪੀਐਸ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਜੀਆਰਪੀ ਪੰਜਾਬ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀਏਐਸਓ (ਯਾਤਰੀ ਜਾਗਰੂਕਤਾ ਅਤੇ ਤਲਾਸ਼ੀ ਅਭਿਆਨ) ਤਹਿਤ ਅੱਜ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਜੀਆਰਪੀ ਅਤੇ ਆਰਪੀਐਫ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਚੈਕਿੰਗ ਅਤੇ ਯਾਤਰੀ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਏਐਸਆਈ ਜਗਮੇਲ ਸਿੰਘ, ਇੰਚਾਰਜ ਪੁਲਿਸ ਚੌਂਕੀ ਜੀਆਰਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ। ਇਸ ਦੌਰਾਨ ਜੀਆਰਪੀ ਅਤੇ ਆਰਪੀਐਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਿਲ ਕੇ ਰੇਲਵੇ ਸਟੇਸ਼ਨ ਦੇ ਮੁੱਖ ਪ੍ਰਵੇਸ਼ ਦੁਆਰ, ਪਲੇਟਫਾਰਮਾਂ, ਟਿਕਟ ਘਰ, ਉਡੀਕ ਘਰ, ਪਾਰਕਿੰਗ, ਫੁੱਟ ਓਵਰ ਬ੍ਰਿਜ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਇਸਤੋਂ ਇਲਾਵਾ ਰੇਲਗੱਡੀਆਂ ’ਚ ਚੜ੍ਹਨ ਅਤੇ ਉਤਰਨ ਵਾਲੇ ਯਾਤਰੀਆਂ, ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਰੇਲਵੇ ਸਟੇਸ਼ਨ ’ਤੇ ਹੋਣ ਵਾਲੀ ਹਰ ਗਤੀਵਿਧੀ ’ਤੇ ਕੜੀ ਨਜ਼ਰ ਰੱਖਦਿਆਂ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਤਸੱਲੀ ਨਾਲ ਚੈਕਿੰਗ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ ਅਤੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਚੈਕਿੰਗ ਦੌਰਾਨ ਯਾਤਰੀਆਂ ਨੂੰ ਰੇਲ ਯਾਤਰਾ ਦੌਰਾਨ ਆਪਣਾ ਸਮਾਨ ਬਿਨਾਂ ਨਿਗਰਾਨੀ ਨਾ ਛੱਡਣ, ਕਿਸੇ ਵੀ ਲਾਵਾਰਿਸ ਵਸਤੂ ਨੂੰ ਹੱਥ ਨਾ ਲਗਾਉਣ, ਕਿਸੇ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਜੀਆਰਪੀ/ਆਰਪੀਐਫ ਜਾਂ ਰੇਲਵੇ ਹੈਲਪਲਾਈਨ ਨੂੰ ਸੂਚਿਤ ਕਰਨ ਅਤੇ ਸੁਰੱਖਿਅਤ ਯਾਤਰਾ ਲਈ ਪੁਲਿਸ ਦਾ ਸਹਿਯੋਗ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਜੀਆਰਪੀ ਅਤੇ ਆਰਪੀਐਫ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਰੇਲਵੇ ਸਟੇਸ਼ਨਾਂ ਅਤੇ ਰੇਲਗੱਡੀਆਂ ’ਚ ਸੁਰੱਖਿਆ ਬਣਾਈ ਰੱਖਣ ਲਈ ਆਮ ਲੋਕ ਪੁਲਿਸ ਨਾਲ ਮਿਲ ਕੇ ਕੰਮ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਲਾਵਾਰਿਸ ਵਸਤੂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ। ਏਐਸਆਈ ਜਗਮੇਲ ਸਿੰਘ, ਇੰਚਾਰਜ ਪੁਲਿਸ ਚੌਂਕੀ ਜੀਆਰਪੀ ਸ੍ਰੀ ਮੁਕਤਸਰ ਸਾਹਿਬ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਰੇਲ ਯਾਤਰਾ ਦੌਰਾਨ ਹਮੇਸ਼ਾ ਚੌਕਸ ਰਹੋ। ਆਪਣਾ ਸਮਾਨ ਬਿਨਾਂ ਨਿਗਰਾਨੀ ਨਾ ਛੱਡੋ ਅਤੇ ਕਿਸੇ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਬਾਰੇ ਤੁਰੰਤ ਜੀਆਰਪੀ/ਆਰਪੀਐਫ ਜਾਂ ਰੇਲਵੇ ਹੈਲਪਲਾਈਨ ਨੂੰ ਸੂਚਿਤ ਕਰੋ।