ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋਈ
ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋਈ
Publish Date: Tue, 10 Feb 2026 05:06 PM (IST)
Updated Date: Tue, 10 Feb 2026 05:08 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਬਲਾਕ ਗਿੱਦੜਬਾਹਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ ਅਤੇ ਪੇਂਡੂ ਤੇ ਮਜ਼ਦੂਰ ਜਥੇਬੰਦੀਆਂ ਦੀ ਇੱਕ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ, ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਦੇ ਕਰਮਜੀਤ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਾਜ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 5 ਫਰਵਰੀ ਦੀ ਸੰਯੁਕਤ ਕਿਸਾਨ ਮੋਰਚਾ ਦੀ ਸੂਬਾ ਕਮੇਟੀ ਦੀ ਮੀਟਿੰਗ ’ਚ ਲਏ ਗਏ ਫੈਸਲਿਆਂ ਅਨੁਸਾਰ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਨੇ ਦੱਸਿਆ ਕਿ 12 ਫਰਵਰੀ ਨੂੰ ਭਾਰਤ ਦੀਆਂ 10 ਕੌਮੀ ਟਰੇਡ ਯੂਨੀਅਨਾਂ ਦੀ ਹੜਤਾਲ ਦੇ ਸੱਦੇ ’ਤੇ ਮਜ਼ਦੂਰ, ਮੁਲਾਜ਼ਮ,ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ, ਜਿਸਨੂੰ ਕਾਮਯਾਬ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਭਾਰਤ ਹਿਮਾਹਿਤ ਕਰ ਰਿਹਾ ਹੈ। ਇਸਤੋਂ ਇਲਾਵਾ 22 ਫ਼ਰਵਰੀ ਨੂੰ ਬੀਜੇਪੀ ਦੇ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਵਿਖੇ ਰਿਹਾਇਸ਼ ਅੱਗੇ, ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਦੀ ਮਲੋਟ ਵਿਖੇ ਸਥਿਤ ਰਿਹਾਇਸ਼ ਅੱਗੇ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਯੂਨੀਅਨ ਆਗੂਆਂ ਨੇ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ 2025 ਰੱਦ ਕਰਵਾਉਣ, ਚਾਰ ਲੇਬਰ ਕੋਡ ਰੱਦ ਕਰਕੇ ਮਜ਼ਦੂਰ ਪੱਖੀ ਕਾਨੂੰਨ ਲਾਗੂ ਕੀਤੇ ਜਾਣ, ਨਿੱਜੀਕਰਨ ਬੰਦ ਕਰਨ, ਅਮਰੀਕਾ ਨਾਲ ਕੀਤਾ ਗਿਆ ਮੁਕਤ ਵਪਾਰ ਸਮਝੌਤਾ ਰੱਦ ਕਰਨ, ਘੱਟੋ ਘੱਟ ਬੁਢਾਪਾ ਪੈਨਸ਼ਨ ਕਿਸਾਨ ਮਜ਼ਦੂਰ ਸਭਨਾਂ ਲਈ 10 ਹਜਾਰ ਰੁਪਏ ਪ੍ਰਤੀ ਮਹੀਨਾ ਕੀਤੇ ਜਾਣ, ਜੀ ਰਾਮ ਜੀ ਰੱਦ ਕਰਕੇ ਮਗਨਰੇਗਾ ਨੂੰ ਲਾਗੂ ਕਰਨ, ਕਿਸਾਨਾਂ ਮਜਦੂਰਾਂ ਦੇ ਕਰਜੇ ਮੁਆਫ ਕਰਨ, ਸਾਰੀਆਂ ਫਸਲਾਂ ਤੇ ਐਮਐਸਪੀ ਦੀ ਗਰੰਟੀ ਦੇਣ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਮੋਗਾ ਵਿਖੇ ਚੋਣ ਡਿਊਟੀ ਦੌਰਾਨ ਅਧਿਆਪਕ ਜੋੜੇ ਨਾਲ ਵਾਪਰੇ ਹਾਦਸੇ ਤੇ ਪਰਿਵਾਰ ਨੂੰ ਵਿਸ਼ੇਸ਼ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਸ਼ਮਸ਼ੇਰ ਸਿੰਘ, ਨਛੱਤਰ ਸਿੰਘ, ਬੋਘ ਸਿੰਘ, ਬਲਜਿੰਦਰ ਸਿੰਘ, ਕੁਲਵੀਰ ਸਿੰਘ, ਰਾਜਿੰਦਰ ਸਿੰਘ, ਗੁਰਭਗਤ ਸਿੰਘ ਭਲਾਈਆਣਾ, ਬਾਜ ਸਿੰਘ ਭੁੱਟੀਵਾਲਾ, ਦਰਸ਼ਨ ਸਿੰਘ ਭਲਾਈਆਣਾ ਅਤੇ ਕਰਮਜੀਤ ਸਿੰਘ ਦਿਉਣ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਰਣਜੀਤ ਸਿੰਘ, ਗੁਰਚਰਨ ਸਿੰਘ, ਸਾਹਿਬ ਸਿੰਘ ਅਤੇ ਹਰਮੀਤ ਸਿੰਘ ਦੌਲਾ ਆਦਿ ਆਗੂ ਵੀ ਹਾਜ਼ਰ ਸਨ।