ਬਾਬਾ ਫਰੀਦ ਸਕੂਲ ਛੱਤਿਆਣਾ ਵਿਖੇ ਜੂਨੀਅਰ ਤੇ ਸੀਨੀਅਰ ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ
ਬਾਬਾ ਫਰੀਦ ਸਕੂਲ ਛੱਤਿਆਣਾ ਵਿਖੇ ਜੂਨੀਅਰ ਤੇ ਸੀਨੀਅਰ ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ
Publish Date: Sun, 04 Jan 2026 04:03 PM (IST)
Updated Date: Sun, 04 Jan 2026 04:05 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸੁਮਨ ਕੌਸ਼ਿਕ ਪ੍ਰਧਾਨ ਨੈਟਬਾਲ ਫਾਉਂਡੇਸ਼ਨ ਆਫ ਇੰਡੀਆ ਤੇ ਅਸ਼ੋਕ ਆਨੰਦ ਵਾਈਸ ਪ੍ਰਧਾਨ ਨੈਟਬਾਲ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਦੀ ਅਗਵਾਈ ’ਚ 18ਵੀਂਆਂ ਜੂਨੀਅਰ ਅਤੇ 22ਵੀਂਆਂ ਸੀਨੀਅਰ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਦੀ ਰਸ਼ਮੀ ਸ਼ੁਰੂਆਤ ਹਰਜੀਤ ਸਿੰਘ ਬਰਾੜ ਨੇ ਰੀਬਨ ਕੱਟ ਕੇ ਕੀਤੀ। ਇਸ ਮੌਕੇ ਪਲਵੀ ਰਾਣਾ ਜਰਨਲ ਸੈਕਟਰੀ ਨੈਟਬਾਲ ਪੰਜਾਬ, ਵਿਵੇਕ ਸਿੰਘ ਇੰਟਰਨੈਸ਼ਨਲ ਨੈਟਬਾਲ ਕੋਚ, ਕੁਲਦੀਪ ਸਿੰਘ, ਨਰੇਸ਼ ਕੁਮਾਰ ਡੀਪੀਈ, ਤਰਸੇਮ ਸਿੰਘ ਡੀਪੀਈ, ਗੁਰਮੇਲ ਸਿੰਘ ਡੀਪੀਈ, ਮਨਪ੍ਰੀਤ ਸਿੰਘ ਨੈਟਬਾਲ ਕੋਚ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ’ਚ ਜੂਨੀਅਰ ਅਤੇ ਸੀਨੀਅਰ ਲੜਕੇ ਲੜਕੀਆਂ ਦੀਆਂ ਕਰੀਬ 50 ਟੀਮਾਂ ਨੇ ਭਾਗ ਲਿਆ ਅਤੇ ਸ਼ੁਰੂਆਤੀ ਸਾਰੇ ਮੈਚ ਹੀ ਖਿੱਚ ਦਾ ਕੇਂਦਰ ਬਣੇ ਰਹੇ ਅਤੇ ਸੀਨੀਅਰ ’ਚ ਲੜਕੀਆਂ ਤੇ ਲੜਕਿਆਂ ਦੀ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿੱਤ ਹਾਸਿਲ ਕੀਤੀ ਅਤੇ ਬਰਨਾਲਾ ਨੇ ਮਾਨਸਾ ਨੂੰ ਹਰਾਇਆ। ਉਨ੍ਹਾਂ ਦੱਸਿਆ ਕਿ ਸਾਰੇ ਖਿਡਾਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਾਰੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹਰਜੀਤ ਸਿੰਘ ਬਰਾੜ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਹਿਬਾਨਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਬਲਕਰਨ ਸਿੰਘ, ਜਗਮੀਤ ਸਿੰਘ, ਗੁਰਜੋਤ ਸਿੰਘ, ਸੁਖਦੀਪ ਸਿੰਘ, ਮੈਡਮ ਬੇਅੰਤ ਕੌਰ, ਸੁਖਜਿੰਦਰ ਕੌਰ, ਸ਼ਰਨਜੋਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸਹਿਯੋਗੀ, ਖਿਡਾਰੀ ਤੇ ਪ੍ਰਬੰਧਕ ਹਾਜ਼ਰ ਸਨ।