ਸੁਖਦੀਪ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਜੁਲਾਈ 2021 ਤੋਂ ਲਾਗੂ ਕੀਤੇ ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਸਿਰੇ ਤੋਂ ਨਕਾਰਦੇ ਹੋਏ ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਨੇ ਅਪਾਣਾ ਧਰਨਾ 5ਵੇਂ ਦਿਨ ਵੀ ਜਾਰੀ ਰੱਖਿਆ। ਸੂਬਾਈ ਚੇਅਰਮੈਨ ਸੁਖਮਿੰਦਰ ਸਿੰਘ ਲਵਲੀ, ਦਵਿੰਦਰ ਸੇਖੋਂ, ਨਰਿੰਦਰ ਕੁਮਾਰ ਅਤੇ ਜਗਮੋਹਨ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਲਾਰੇ ਲਾ ਕੇ ਡੰਗ ਟਪਾਇਆ ਜਾ ਰਿਹਾ ਹੈ ਜਿਸ ਕਰਕੇ ਸਾਰੇ ਵਿਭਾਗਾਂ ਦੇ ਜੇਈਜ਼ ਨੇ ਹੜਤਾਲ ਕਰਦਿਆਂ ਵਿਕਾਸ ਕਾਰਜਾਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ। ਇਸ ਦੌਰਾਨ 12 ਦਸੰਬਰ ਤੋਂ ਪੱਕਾ ਮੋਰਚਾ ਵੀ ਸ਼ੁਰੂ ਕੀਤਾ ਜਾਵੇਗੀ ਜਿਸ ਦੌਰਾਨ ਸਰਹੰਦ ਫੀਡਰ ਨਹਿਰ ਦੀ ਲਾਇਨਿੰਗ ਦਾ ਕੰਮ ਵੀ 7 ਦਸੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ ਜਿਸ ਕਾਰਣ ਮੁਕਤਸਰ ਖੇਤਰ ਵਿੱਚ ਪੀਣ ਵਾਲੇ ਅਤੇ ਨਹਿਰੀ ਪਾਣੀ ਦੀ ਵੀ ਭਾਰੀ ਦਿੱਕਤ ਆ ਸਕਦੀ ਹੈ। 7 ਦਸੰਬਰ ਤੋਂ ਮੋਹਾਲੀ ਵਿਖੇ ਲੜੀਵਾਰ ਭੁੱਖ ਹੜਤਾਲ ਵੀ ਕੀਤੀ ਜਾਵੇਗੀ।