ਸ਼ਿਵਰਾਜ ਸਿੰਘ ਰਾਜੂ, ਸ੍ਰੀ ਮੁਕਤਸਰ ਸਾਹਿਬ : ਜਵਾਹਰੇਵਾਲਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ, ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਲਈ ਅਤੇ ਐਕਸ਼ਨ ਕਮੇਟੀ ਦੇ ਕਨਵੀਨਰ ਮੰਗਾ ਆਜ਼ਾਦ 'ਤੇ ਝੂਠਾ ਪਰਚਾ ਰੱਦ ਕਰਵਾਉਣ ਲਈ ਪਿੰਡ ਜਵਾਹਰੇਵਾਲਾ, ਰੋੜਾਂਵਾਲੀ, ਕਾਲੇਵਾਲਾ ਅਤੇ ਭੁੱਟੀਵਾਲਾ ਵਿਖੇ ਭਰਵੀਆਂ ਰੈਲੀਆਂ ਕੀਤੀਆਂ ਗਈਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਆਗੂਆਂ ਨੇ ਲੋਕਾਂ ਨੂੰ 15 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੇ ਵਿਸ਼ਾਲ ਰੋਸ ਪ੍ਰਦਰਸ਼ਨ 'ਚ ਪਹੁੰਚਣ ਦਾ ਸੱਦਾ ਦਿੱਤਾ ਗਿਆ

ਪਿੰਡ ਜਵਾਹਰੇਵਾਲਾ, ਰੋੜਾਂਵਾਲੀ, ਕਾਲੇਵਾਲਾ ਅਤੇ ਭੁੱਟੀਵਾਲਾ ਵਿਖੇ ਸੰਬੋਧਨ ਕਰਦੇ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਤਰਸੇਮ ਖੁੰਡੇ ਹਲਾਲ , ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹਰਜੀਤ ਮਦਰੱਸਾ ,ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸੈਕਟਰੀ ਗਗਨ ਸੰਗਰਾਮੀ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਮੰਗਾ ਆਜ਼ਾਦ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਇਸ ਕਾਂਡ ਵਿੱਚ ਨੰਗਾ ਹੋਇਆ ਹੈ ਅਤੇ ਪੁਲਿਸ ਸਿਆਸੀ ਦਬਾਅ ਕਾਰਨ ਮੁਲਜ਼ਮਾਂ ਨੂੰ ਗਿ੍ਫਤਾਰ ਨਹੀਂ ਕਰ ਰਹੀਉਲਟਾ ਪੁਲਿਸ ਸੰਘਰਸ਼ ਕਰ ਰਹੇ ਆਗੂਆਂ 'ਤੇ ਹੀ ਝੂਠੇ ਪਰਚੇ ਦਰਜ ਕਰਕੇ ਸੱਚ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਵਾਹਰੇ ਕਤਲ ਕਾਂਡ 'ਚ ਇਨਸਾਫ਼ ਲੈਣ ਲਈ 15 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸਮੂਹ ਆਗੂਆਂ ਨੇ ਦਿੱਲੀ ਚ ਰਵੀਦਾਸ ਮੰਦਰ ਢਾਹੁਣ ਦੀ ਸਖ਼ਤ ਸਬਦਾਂ ਚ ਨਿਖੇਧੀ ਵੀ ਕੀਤੀ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜਿਲ੍ਹਾ ਮੀਤ ਪਪ੍ਰਧਾਨ ਲਖਵੰਤ ਸਿੰਘ ਕਿਰਤੀ, ਪਪੰਜਾਬ ਖੇਤ ਮਜਦੂਰ ਯੂਨੀਅਨ ਦੇ ਜਿਲ੍ਹਾ ਆਗੂ ਬਾਜ਼ ਸਿੰਘ ਭੁੱਟੀਵਾਲਾ, ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਜਵਿੰਦਰ ਖੋਖਰ, ਨੌਜਵਾਨ ਭਾਰਤ ਸਭਾ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਨੌਨਿਹਾਲ ਸਿੰਘ , ਦਿਹਾਤੀ ਮਜ਼ਦੂਰ ਸਭਾ ਦੇ ਕੁਲਵੰਤ ਸਿੰਘ ਸੰਗੂਧੌਣ, ਪਰਿਵਾਰਕ ਮੈਂਬਰ ਮੰਗਲ ਸਿੰਘ, ਗੁਰਲਾਲ ਸਿੰਘ ਕਾਲੇਵਾਲਾ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੇ ਸੰਬੋਧਨ ਕੀਤਾ।