ਧੰਨ-ਧੰਨ ਬਾਬਾ ਖੇਤਰਪਾਲ ਕਲੱਬ ਨੇ ਕਰਵਾਇਆ ਕਬੱਡੀ ਟੂਰਨਾਮੈਂਟ
ਧੰਨ-ਧੰਨ ਬਾਬਾ ਖੇਤਰਪਾਲ ਜੀ ਕਲੱਬ ਵੱਲੋਂ ਕਰਵਾਇਆ ਕਬੱਡੀ ਟੂਰਨਾਮੈਂਟ
Publish Date: Sat, 09 May 2026 03:28 PM (IST)
Updated Date: Sat, 09 May 2026 03:29 PM (IST)

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪਿੰਡ ਮੁਕੰਦ ਸਿੰਘ ਵਾਲਾ ਵਿਖੇ ਧੰਨ-ਧੰਨ ਬਾਬਾ ਖੇਤਰਪਾਲ ਜੀ ਕਲੱਬ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਵੱਖ-ਵੱਖ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਹਿੱਸਾ ਲਿਆ। ਟੂਰਨਾਮੈਂਟ ਦੌਰਾਨ ਨੌਜਵਾਨਾਂ ’ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਸਭ ਤੋਂ ਪਹਿਲਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦੇ ਹੋਏ ਟੀਮਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਹੋਣ ਵਾਲੇ ਖੇਡ ਮੇਲੇ ਪੰਜਾਬ ਦੀਆਂ ਰਿਵਾਇਤੀ ਖੇਡਾਂ ਨੂੰ ਜ਼ਿੰਦਾ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਟੂਰਨਾਮੈਂਟ ਦੌਰਾਨ 45 ਕਿਲੋ ਭਾਰ ਵਰਗ ਦੇ ਖਿਡਾਰੀਆਂ ਵਿਚਕਾਰ ਕਬੱਡੀ ਮੈਚ ਪਿੰਡ ਸੀਰਵਾਲੀ ਅਤੇ ਘੱਲ ਕਲਾਂ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ। ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡ ਭਾਵਨਾ ਦਾ ਪ੍ਰਗਟਾਵਾ ਕੀਤਾ। ਅੰਤ ਵਿੱਚ ਧੰਨ ਧੰਨ ਬਾਬਾ ਖੇਤਰਪਾਲ ਜੀ ਕਲੱਬ ਵੱਲੋਂ ਮੁੱਖ ਮਹਿਮਾਨ ਹਨੀ ਫੱਤਣਵਾਲਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ, ਸੁਖਮਨ ਸਿੰਘ, ਲਵਜੀਤ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ ਖਾਲਸਾ, ਕੁਲਦੀਪ ਸਿੰਘ ਬੁੱਟਰ ਮੈਂਬਰ ਬਲਾਕ ਸੰਮਤੀ, ਮਨੀ ਸੰਧੂ, ਰਾਜਵਿੰਦਰ ਸਿੰਘ ਸੰਧੂ, ਪਿੰਡ ਮੁਕੰਦ ਸਿੰਘ ਵਾਲਾ ਦੀ ਪੰਚਾਇਤ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।