ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਸਬ ਪਲਾਟ ਐਸਸੀਐਸਪੀ ਅਤੇ ਵਿਸੇਸ਼ ਕੇਂਦਰੀ ਸਹਾਇਤਾ ਐਸਸੀਏ ਪੋ੍ਗਰਾਮ ਦੇ ਲਾਗੂ ਕਰਨ ਦਾ ਨਿਰਖੀਣ ਕਰਨ ਲਈ ਰਾਜ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਕਮਲਪ੍ਰਰੀਤ ਕੌਰ ਪਤਨੀ ਭਜਨ ਸਿੰਘ ਸਮਾਘ (ਪੱਤਰਕਾਰ) ਨੂੰ ਰਾਜ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦਾ ਮੈਂਬਰ ਚੁਣਿਆ ਗਿਆ। ਉਨਾਂ੍ਹ ਨਿਯੁਕਤੀ ਪੰਜਾਬ ਦੇ ਮੁੱਖ ਸ. ਭਗਵੰਤ ਸਿੰਘ ਮਾਨ, ਸਮਾਜਿਕ ਨਿਆਂ, ਸਸਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਅਮਰਜੀਤ ਸਿੰਘ ਬਿੱਟਾ ਮਲੋਟ ਤੇ ਸਮੁੱਚੀ ਲੀਡਰਸ਼ਿਪ ਅਤੇ ਸਮਾਜ ਸੇਵੀ ਜਥੇਬੰਦੀਆਂ ਦਾ ਧੰਨਵਾਦ ਕੀਤਾ, ਤੇ ਵਿਸ਼ਵਾਸ਼ ਦੁਆਇਆ ਕਿ ਇਸ ਸੌਂਪੀ ਗਈ ਜ਼ੁੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।