ਸ੍ਰੀ ਦਰਬਾਰ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਖਾਲਸਾ ਸਾਜਨਾ ਦਿਵਸ, ਵੱਡੀ ਗਿਣਤੀ ’ਚ ਸੰਗਤ ਹੋਈ ਨਤਮਸਤਕ
ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਖਾਲਸਾ ਸਾਜਨਾ ਦਿਵਸ
Publish Date: Tue, 14 Apr 2026 04:54 PM (IST)
Updated Date: Wed, 15 Apr 2026 04:03 AM (IST)

ਰਾਗੀ ਜਥਿਆਂ ਨੇ ਸੰਗਤ ਨੂੰ ਕੀਤਾ ਨਿਹਾਲ ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸ ਸਾਹਿਬ ਵਿਖੇ ਅੱਜ ਖਾਲਸਾ ਸਾਜਨਾ ਦਿਵਸ ਦੇ ਸਬੰਧ ’ਚ ਸ੍ਰੀ ਦਰਬਾਰ ਸਾਹਿਬ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਉਤਸਾਹ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਇਸ ਦੌਰਾਨ ਹੋਏ ਧਾਰਮਿਕ ਸਮਾਗਮਾਂ ਅੰਦਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸਤੋਂ ਉਪਰੰਤ ਸ਼ਬਦ ਕੀਰਤਨ ਹੋਇਆ ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸਾਰਾ ਦਿਨ ਕੀਰਤਨ ਦੀਵਾਨ ਸਜੇ ਰਹੇ ਜਿਸ ਅੰਦਰ ਰਾਗੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਸਰਸ਼ਾਰ ਕੀਤਾ। ਇਸ ਮੌਕੇ ਕਵੀਸ਼ਰ ਅਤੇ ਢਾਡੀ ਜਥਿਆਂ ਨੇ ਖਾਲਸਾ ਸਾਜਨਾ ਦਿਵਸ ਦੇ ਸਬੰਧ ’ਚ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਅਤੇ ਗੁਰੂ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਸਮੂਹ ਸਿੱਖ ਸੰਗਤਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਆ ਅਤੇ ਖਾਲਸਾ ਸਾਜਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਲੜ ਲੱਗ ਕੇ ਜ਼ਿੰਦਗੀ ’ਚ ਚੰਗੇ ਵਿਚਾਰਾਂ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਸਾਰਾ ਦਿਨ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕਰਕੇ ਗੁਰੂ ਪਾਤਸ਼ਾਹ ਜੀ ਦੇ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮ ਸਟਾਫ ਹਾਜ਼ਰ ਸੀ।