- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ-2026

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਵੱਖ-ਵੱਖ ਉਮਰ ਵਰਗਾਂ, ਜਿਨ੍ਹਾਂ ’ਚ ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ ਅਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਅਥਲੈਟਿਕਸ ਦੇ 21-30 ਸਾਲ ਉਮਰ ਵਰਗ ਦੇ 1500 ਮੀਟਰ ਲੜਕਿਆਂ ਦੇ ਮੁਕਾਬਲੇ ਵਿੱਚ ਇਕਬਾਲ ਸਿੰਘ ਨੇ ਪਹਿਲਾ ਸਥਾਨ, ਸੁਖਮਨ ਸਿੰਘ ਪਿੰਡ ਗੋਨਿਆਣਾ ਨੇ ਦੂਜਾ ਸਥਾਨ ਅਤੇ ਰਵਿੰਦਰ ਸਿੰਘ ਪਿੰਡ ਗੋਨਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਪਿੰਡ ਰਣਜੀਤਗੜ੍ਹ ਦੀ ਟੀਮ ਨੇ ਪਹਿਲਾ ਸਥਾਨ, ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀ ਢਾਬ ਨੇ ਦੂਜਾ ਸਥਾਨ ਅਤੇ ਐਲ.ਡੀ.ਆਰ. ਸਕੂਲ ਪਿੰਡ ਲੰਬੀ ਢਾਬ ਨੇ ਤੀਜਾ ਸਥਾਨ ਹਾਸਲ ਕੀਤਾ। ਅਥਲੈਟਿਕਸ ਅੰਡਰ-17 ਲੜਕੀਆਂ ਦੀ ਲੰਬੀ ਛਾਲ ਦੇ ਮੁਕਾਬਲੇ ਵਿੱਚ ਤਕਦੀਰ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਮਹਿਕਦੀਪ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਅਤੇ ਅੰਸ਼ਪ੍ਰੀਤ ਕੌਰ, ਸੰਤ ਬਾਬਾ ਗੁਰਮੁਖ ਸਿੰਘ ਸਕੂਲ, ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸ਼ੂਟਿੰਗ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਕੁੱਲ 10 ਟੀਮਾਂ ਨੇ ਭਾਗ ਲਿਆ। ਇਸ ਵਿੱਚ ਦਸ਼ਮੇਸ਼ ਕਲੱਬ ਪਿੰਡ ਥਾਂਦੇਵਾਲਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਰਹੂੜਿਆਂਵਾਲੀ ਦੀ ਟੀਮ ਨੇ ਦੂਜਾ ਸਥਾਨ ਅਤੇ ਫਤਿਹ ਕਲੱਬ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਫੁੱਟਬਾਲ ਅੰਡਰ-17 ਲੜਕਿਆਂ ਅਤੇ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ 10-10 ਟੀਮਾਂ ਨੇ ਭਾਗ ਲਿਆ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਸਮੂਹ ਡੀਪੀਈ/ਪੀਟੀਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਟੀਮ ਅਤੇ ਹੋਰ ਪਤਵੰਤੇ ਆਦਿ ਹਾਜ਼ਰ ਰਹੇ।