- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
29 ਨਵੰਬਰ ਤੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਅੱਗੇ ਪੱਕਾ ਮੋਰਚਾ ਲਾਉਣ ਲਈ ਖੇਤ ਮਜ਼ਦੂਰਾਂ ਵੱਲੋਂ ਲਾਮਬੰਦੀ

-ਪਿੰਡ ਖੁੰਡੇ ਹਲਾਲ ਵਿਖੇ ਮੀਟਿੰਗ ਦੌਰਾਨ ਕੀਤੀਆਂ ਅਹਿਮ ਵਿਚਾਰਾਂ
ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵਾਰ ਵਾਰ ਮੰਗਾਂ ਮਜ਼ਦੂਰਾਂ ਕਿਸਾਨਾਂ ਤੇ ਬਣੇ ਕੇਸ ਵਾਪਸ ਕਰਾਉਣ, ਫਸਲਾਂ ਦੇ ਨੁਕਸਾਨ ਦਾ ਰਹਿੰਦਾ ਮੁਆਵਜ਼ਾ ਦੇਣ, ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ ਅਤੇ ਬਿਜਲੀ ਬਿੱਲਾਂ ਦੇ ਬਕਾਏ ਰੱਦ ਕਰਨ ਅਤੇ ਨਸ਼ਿਆਂ ਦੀ ਮਹਾਂਮਾਰੀ ਨੂੰ ਠੱਲ੍ਹ ਪਾਉਣ ਆਦਿ ਮੰਗਾਂ ਮੰਨ ਕੇ ਲਾਗੂ ਨਾ ਕਰਨ ਕਰ ਕੇ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਦੀ ਖੁੱਡੀਆਂ ਦੇ ਘਰ ਅੱਗੇ ਪੱਕਾ ਮੋਰਚਾ ਲਾਉਣ ਦੇ ਫੈਸਲੇ ਤਹਿਤ ਪਿੰਡ ਖੁੰਡੇ ਹਲਾਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਮਜ਼ਦੂਰ ਆਗੂ ਹਰਮੇਸ਼ ਮਾਲੜੀ ਤੇ ਹਮਲਾ ਕਰਨ ਅਤੇ ਜਾਤੀਸੂਚਕ ਸ਼ਬਦ ਵਰਤਣ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਤੇ ਉਸਦੀ ਢਾਣੀ ਖਿਲਾਫ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਪੁਲਿਸ ਵੀ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਗਿਰਫ਼ਤਾਰ ਨਾ ਕਰਨ ਵਿਰੁੱਧ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ 22 ਨਵੰਬਰ ਨੂੰ ਡੀਐੱਸਪੀ ਨਕਦੋਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਸਾਂਝੇ ਧਰਨੇ ’ਚ ਸ਼ਾਮਲ ਹੋਣ ਦਾ ਮਤਾ ਵੀ ਪਾਸ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਵੋਟਾਂ ਵਟੋਰਨ ਵਾਲੇ ਸਿਆਸੀ ਪਾਰਟੀਆਂ ਦੇ ਆਗੂ ਵੀ ਪਿੰਡਾਂ ’ਚ ਆਉਣਗੇ ਉਹ ਵੋਟਾਂ ਲੈ ਕੇ ਵਿਧਾਨ ਸਭਾ ’ਚ ਜਾ ਬੈਠਦੇ ਹਨ ਪਰ ਕਿਸਾਨਾਂ ਮਜ਼ਦੂਰਾਂ ਦੀ ਸੁਣਵਾਈ ਨਹੀਂ ਹੁੰਦੀ, ਲੋਕਾਂ ਨੂੰ ਇਨ੍ਹਾਂ ਸਿਆਸੀ ਲੀਡਰਾਂ ਨੂੰ ਘੇਰ ਕੇ ਆਪਣੀਆਂ ਮੰਗਾਂ ਬਾਰੇ ਸੁਆਲ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੌਣਾਂ ਤੋਂ ਪਹਿਲਾਂ ਮਜ਼ਦੂਰਾਂ ਨੂੰ ਘਰਾਂ ਦੇ ਮਾਲਕੀ ਹੱਕ ਦੇਣ, ਬਜ਼ੁਰਗਾਂ ਦੀ ਪੈਨਸ਼ਨ 2500 ਰੁਪਏ ਕਰਨ, ਬੇਘਰੇ ਤੇ ਲੋੜਵੰਦਾਂ ਨੂੰ ਪਲਾਟ ਦੇਣ ਦੇ ਵਾਅਦੇ ਸਾਢੇ ਚਾਰ ਸਾਲ ਬੀਤਣ ਬਾਅਦ ਵੀ ਲਾਗੂ ਨਹੀਂ ਕੀਤੇ। ਬਿਜਲੀ ਮੀਟਰਾਂ ਦੇ ਬਿੱਲ ਮਾਫ ਕਰਨ ਦੇ ਦਾਅਵੇ ਕਰਨ ਵਾਲੀ ਭਗਵੰਤ ਮਨ ਸਰਕਾਰ ਵੱਲੋਂ ਮਜ਼ਦੂਰ ਘਰਾਂ ’ਚ ਬਿਜਲੀ ਦੇ ਬਿੱਲ 65 ਹਜਾਰ ਤੋਂ ਇਕ ਲੱਖ ਤੱਕ ਆਉਣ ਤੇ ਬਿੱਲ ਭਰਨ ਤੋਂ ਬੇਵੱਸ ਮਜ਼ਦੂਰ ਘਰਾਂ ’ਚੋਂ ਪਾਵਰਕੌਮ ਦੇ ਅਧਿਕਾਰੀਆਂ ਨਾਲ ਪੁਲਿਸ ਭੇਜ ਕੇ ਜਬਰੀ ਮੀਟਰ ਪੱਟੇ ਜਾ ਰਹੇ ਹਨ, ਇਨ੍ਹਾਂ ਮੰਗਾਂ ਦੀ ਪੂਰਤੀ ਲਈ ਵਿਸ਼ਾਲ ਏਕੇ ਰਾਹੀਂ ਸੰਘਰਸ਼ ਦੀ ਲੋੜ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲੱਗਣ ਵਾਲੇ ਪੱਕੇ ਮੋਰਚੇ ’ਚ ਵੱਡੀ ਗਿਣਤੀ ਮਜ਼ਦੂਰਾਂ ਨੇ ਸ਼ਾਮਿਲ ਹੋਣ ਦੀ ਗੱਲ ਆਖੀ। ਮੀਟਿੰਗ ’ਚ ਇਸ ਸਮੇਂ ਮਜ਼ਦੂਰ ਆਗੂ ਹਰਮੇਸ਼ ਮਾਲੜੀ ’ਤੇ ਹਮਲਾ ਕਰਨ ਅਤੇ ਜਾਤੀਸੂਚਕ ਸ਼ਬਦ ਵਰਤਣ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਤੇ ਉਸਦੀ ਢਾਣੀ ਖਿਲਾਫ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਪੁਲਿਸ ਵੀ ਸਿਆਸੀ ਦਬਾਅ ਕਾਰਨ ਦੋਸ਼ੀਆਂ ਨੂੰ ਗਿਰਫ਼ਤਾਰ ਨਾ ਕਰਨ ਵਿਰੁੱਧ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 22 ਨਵੰਬਰ ਨੂੰ ਡੀਐਸਪੀ ਨਕਦੋਰ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਸਾਂਝੇ ਧਰਨੇ ’ਚ ਸ਼ਾਮਲ ਹੋਣ ਦਾ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ ਖੁੰਡੇ ਹਲਾਲ, ਕ੍ਰਿਸ਼ਨ ਸਿੰਘ, ਨਸੀਬ ਕੌਰ, ਸਿਮਰਜੀਤ ਕੌਰ, ਭਜਨ ਕੌਰ, ਸੁਖਦੀਪ ਕੌਰ ਆਦਿ ਵੀ ਹਾਜ਼ਰ ਸਨ।