- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿੱਕਰ ਸਿੰਘ ਨੂੰ ਸੈਣ ਸਮਾਜ ਵੈੱਲਫੇਅਰ ਬੋਰਡ, ਪੰਜਾਬ ਸਰਕਾਰ ਦਾ ਚੇਅਰਮੈਨ ਨਿਯੁਕਤ ਕੀਤਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਸਾਬਕਾ ਥਾਣੇਦਾਰ (ਪੰਜਾਬ ਪੁਲਿਸ ਵਿਜੀਲੈਂਸ ਬਿਊਰੋ) ਕਿੱਕਰ ਸਿੰਘ ਨੂੰ ਸੈਣ ਸਮਾਜ ਵੈਲਫੇਅਰ ਬੋਰਡ, ਪੰਜਾਬ ਸਰਕਾਰ ਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕ ਜਗਦੀਪ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਪਣੇ ਨਿਵਾਸ ਸਥਾਨ ’ਤੇ ਕਿੱਕਰ ਸਿੰਘ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਬਰਾੜ ਨੇ ਸੈਣ ਸਮਾਜ ਨਾਲ ਸਬੰਧਤ ਸਮੂਹ ਵਰਕਰਾਂ ਨੂੰ ਆਪਸੀ ਏਕਤਾ ਬਣਾਈ ਰੱਖਣ, ਇੱਕਜੁੱਟ ਹੋ ਕੇ ਚੱਲਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਦੂਜੇ ਪਾਸੇ ਪੰਜਾਬ ਸਰਕਾਰ ਦੇ ਇਸ ਨੋਟੀਫਿਕੇਸ਼ਨ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ ਨੇ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸਮਾਜ ਨਾਲ ਜੁੜੇ ਵੱਖ-ਵੱਖ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਨਾਲ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਜ਼ਿਲ੍ਹੇ ਦੇ ਨਵ-ਨਿਯੁਕਤ ਚੇਅਰਮੈਨ ਅਤੇ ਵੱਖ-ਵੱਖ ਬਲਾਕਾਂ ਦੇ ਚੇਅਰਮੈਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।