ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਧਰਨਾ ਜਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਦੇ ਘਰ ਅੱਗੇ ਧਰਨਾ ਦੂਜੇ ਦਿਨ ’ਚ
Publish Date: Tue, 15 Sep 2026 05:03 PM (IST)
Updated Date: Tue, 15 Sep 2026 05:05 PM (IST)
ਚੇਤਨ ਭੂਰਾ, ਪੰਜਾਬੀ ਜਾਗਰਣ ਲੰਬੀ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੁਕਤਸਰ ਜ਼ਿਲ੍ਹੇ ਦੇ ਪਿੰਡ ਖੁੱਡੀਆਂ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਗਾਇਆ ਧਰਨਾ ਅੱਜ ਦੂਜੇ ਦਿਨ ’ਚ ਸ਼ਾਮਲ ਹੋ ਗਿਆ ਹੈ। ਇਸ ਧਰਨੇ ’ਚ ਜ਼ਿਲ੍ਹਾ ਮੋਗਾ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਸੈਂਕੜਿਆਂ ਦੀ ਗਿਣਤੀ ’ਚ ਕਿਸਾਨ, ਮਜ਼ਦੂਰ ਅਤੇ ਨੌਜਵਾਨ ਪਹੁੰਚੇ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਠੱਠਾ ਅਤੇ ਸੂਬਾ ਆਗੂ ਸਤਿਨਾਮ ਸਿੰਘ ਪੰਨੂੰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਗੱਲਬਾਤ ਕਰਨ ਦੀ ਬਜਾਏ ਅਣਦੇਖੀ ਕਰ ਰਹੀ ਹੈ। 14 ਸਤੰਬਰ ਤੋਂ ਖੇਤੀਬਾੜੀ ਮੰਤਰੀ ਸਮੇਤ ਸੱਤ ਹੋਰ ਮੰਤਰੀਆਂ ਦੇ ਘਰਾਂ ਅੱਗੇ ਵੀ ਇਹ ਮੋਰਚੇ ਨਿਰੰਤਰ ਜਾਰੀ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੱਢਿਆ ਤਾਂ 16 ਸਤੰਬਰ ਨੂੰ ਕੇਐਮਐਮ ਦੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਵਿੰਦਰ ਸਿੰਘ ਹਾਕੂਵਾਲਾ, ਅਵਤਾਰ ਸਿੰਘ ਮਿੱਠੜੀ, ਬਲਜੀਤ ਸਿੰਘ ਕਬਰਵਾਲਾ, ਹਰਦਿਆਲ ਸਿੰਘ ਲੁਬਾਣਿਆ ਵਾਲੀ, ਜਗਦੀਪ ਸਿੰਘ ਕੱਟਿਆਵਾਲੀ, ਦਰਸ਼ਨ ਸਿੰਘ ਧੌਲਾ, ਬਲਵੰਤ ਸਿੰਘ ਕਿਸਨਪੁਰਾ, ਦਰਸ਼ਨ ਸਿੰਘ ਮੋਗਾ, ਹਰਮੰਦਰ ਸਿੰਘ ਡੇਮਰੂ, ਗੁਰਦੇਵ ਸਿੰਘ ਸ਼ਾਹਵਾਲਾ, ਜਸਵਿੰਦਰ ਸਿੰਘ ਲਾਧੂਕੇ, ਚਰਨਜੀਤ ਸਿੰਘ ਬਾਦਲ, ਸੱਤਪਾਲ ਸਿੰਘ ਜਲਾਲਾਬਾਦ, ਕੁਲਵੰਤ ਸਿੰਘ ਫਾਜ਼ਿਲਕਾ ਅਤੇ ਹੈਪੀ ਲੁਹਾਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੋਰਚੇ ’ਚ ਵੱਡੀ ਗਿਣਤੀ ਚ ਪਹੁੰਚਣ ਦੀ ਅਪੀਲ ਕੀਤੀ।