ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪਿਛਲੇ ਇਕ ਸਾਲ ਤੋਂ ਬਿਮਾਰ ਚੱਲੇ ਆ ਰਹੇ ਬਲਜੀਤ ਕੌਰ (55) ਪਤਨੀ ਸਵ. ਲਛਮਣ ਸਿੰਘ ਉਰਫ਼ ਕਾਕਾ ਦਾ ਦਿਹਾਂਤ ਹੋ ਗਿਆ। ਉਹ ਕਾਫ਼ੀ ਲੰਬੇ ਸਮੇਂ ਤੋਂ ਪੀਐਚਸੀ ਚੱਕ ਜਾਨੀਸਰ ਵਿਖੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾ ਰਹੇ ਸੀ। ਬਿਮਾਰ ਹੋਣ ਕਾਰਨ ਕੁਝ ਦਿਨਾਂ ਤੋਂ ਛੁੱਟੀ ਤੇ ਸਨ। 24 ਮਈ 2020 ਨੂੰ ਰਾਤ ਤਿੰਨ ਵਜੇ ਉਹ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਥਾਂਦੇਵਾਲਾ ਦੇ ਸ਼ਮਸ਼ਾਨਘਾਟ 'ਚ ਐਤਵਾਰ ਨੂੰ ਦੁਪਹਿਰ ਦੋ ਵਜੇ ਕੀਤਾ ਗਿਆ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੀਮਤ ਲੋਕਾਂ ਵੱਲੋਂ ਆਪਸੀ ਦੂਰੀ ਦਾ ਧਿਆਨ ਰੱਖਦਿਆਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੀ ਮੌਤ ਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਪਰਿਵਾਰਿਕ ਮੈਂਬਰਾਂ ਬੇਟਾ ਬੇਅੰਤ ਸਿੰਘ, ਤਾਇਆ ਸੁਰਜੀਤ ਸਿੰਘ ਤੇ ਹੋਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।