ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਿਜਲੀ ਸੋਧ ਬਿੱਲ ਦੇ ਵਿਰੋਧ ’ਚ ਮੰਗ ਪੱਤਰ ਦਿੱਤਾ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਿਜਲੀ ਸੋਧ ਬਿੱਲ ਦੇ ਵਿਰੋਧ ’ਚ ਮੰਗ ਪੱਤਰ ਦਿੱਤਾ
Publish Date: Mon, 01 Dec 2025 05:15 PM (IST)
Updated Date: Mon, 01 Dec 2025 05:17 PM (IST)
ਵਰਿੰਦਰ ਬੱਬੂ, ਪੰਜਾਬੀ ਜਾਗਰਣ ਮਲੋਟ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ ਦੀ ਅਗਵਾਈ ’ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਐਮਪੀ ਰਾਜਾ ਵਾੜਿਗ ਅਤੇ ਜਿਲ੍ਹਾ ਬਠਿੰਡਾ ਤੋਂ ਐਮਪੀ ਹਰਸਿਮਰਤ ਬਾਦਲ ਦੇ ਘਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ’ਚ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਵੱਲੋਂ ਗੱਲਬਾਤ ਕਰਦਿਆਂ ਦੋਵਾਂ ਸਾਂਸਦ ਮੈਂਬਰਾਂ ਨੂੰ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਲਈ ਆਖਿਆ ਅਤੇ ਸਾਂਸਦ ਮੈਂਬਰਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸਦੀ ਹਮਾਇਤ ਕਰਨਗੇ ਅਤੇ ਸਰਕਾਰ ਨੂੰ ਬਿੱਲ ਵਾਪਸ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਹਾਜ਼ਰ ਆਗੂ ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਜ਼ਿਲ੍ਹਾ ਖਜ਼ਾਨਚੀ ਸ਼ਮਸ਼ੇਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਪੱਕੀ ਟਿੱਬੀ, ਜ਼ਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਲੰਬੀ, ਜ਼ਿਲ੍ਹਾ ਮੀਤ ਪ੍ਰਧਾਨ ਜਰਨੈਲ ਸਿੰਘ ਪਜਾਵਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੰਵਰਜੀਤ ਸਿੰਘ ਅਤੇ ਇਸਤੋਂ ਇਲਾਵਾ ਆਗੂ ਜਗਦੇਵ ਸਿੰਘ, ਪਰਮਜੀਤ ਸਿੰਘ, ਜਸਦੀਪ ਸਿੰਘ, ਗੁਰਬਿੰਦਰ ਸਿੰਘ, ਮਹਕਮ ਸਿੰਘ ਅਤੇ ਹੋਰ ਆਗੂ ਹਾਜ਼ਰ ਰਹੇ।