ਮਹਿਲਾਵਾਂ ਲਈ ਹਜ਼ਾਰ ਰੁਪਏ ਪ੍ਰਤੀ ਮਹੀਨਾ ਐਲਾਨ ਦੀ ਖੁਸ਼ੀ ’ਚ ਵੰਡੇ ਲੱਡੂ
ਮਹਿਲਾਵਾਂ ਦੇ ਖਾਤਿਆਂ ’ਚ ਹਜ਼ਾਰ ਰੁਪਏ ਦੇ ਐਲਾਨ ਦੀ ਖੁਸ਼ੀ ’ਚ ਵੰਡੇ ਲੱਡੂ
Publish Date: Mon, 09 Mar 2026 05:13 PM (IST)
Updated Date: Mon, 09 Mar 2026 05:15 PM (IST)
ਵਰਿੰਦਰ ਬੱਬੂ/ਬਲਕਰਨ ਜਟਾਣਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਖਾਤਿਆਂ ’ਚ ਹਜ਼ਾਰ ਰੁਪਏ ਦੀ ਰਕਮ ਦੇ ਐਲਾਨ ਦੀ ਖੁਸ਼ੀ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਪਹੁੰਚੀਆਂ ਅਤੇ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀਆਂ ਵੱਲੋਂ ਭੰਗੜੇ ਪਾ ਕੇ ਖੁਸ਼ੀ ਮਨਾਈ ਗਈ ਅਤੇ ਲੱਡੂ ਵੀ ਵੰਡੇ ਗਏ। ਇਸ ਦੌਰਾਨ ਕੈਬਨਿਟ ਮੰਤਰੀ ਦੇ ਘਰ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ। ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਇਹ ਆਰਥਿਕ ਸਹਾਇਤਾ ਨਾਲ ਘਰ ਦੇ ਖਰਚਾਂ ਵਿੱਚ ਮਦਦ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਦਾ ਸੈਸ਼ਨ ਚਲ ਰਹੇ ਹੋਣ ਕਰਕੇ ਘਰ ਮੌਜੂਦ ਨਹੀਂ ਸਨ। ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪੁੱਤਰ ਅਮੀਤ ਸਿੰਘ ਖੁੱਡੀਆਂ ਨੇ ਮਹਿਲਾਵਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਮਿੱਡਾ, ਪੀਏ ਗੁਰਬਾਜ ਸਿੰਘ, ਪੀਏ ਟੋਨੀ, ਪੀਏ ਮੋਹਿਤ ਸੋਨੀ ਤੇ ਵੱਡੀ ਗਿਣਤੀ ’ਚ ਮਹਿਲਾਵਾਂ ਤੇ ‘ਆਪ’ ਵਰਕਰ ਮੌਜੂਦ ਸਨ।