ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਲੰਬੀ ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ’ਤੇ ਲਾਇਆ ਧਰਨਾ
ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਲੰਬੀ ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ’ਤੇ ਲਾਇਆ ਧਰਨਾ
Publish Date: Fri, 17 Apr 2026 06:31 PM (IST)
Updated Date: Fri, 17 Apr 2026 06:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਗਰਮੀ ਦੀ ਰੁੱਤ ’ਚ ਬਿਜਲੀ ਦੇ ਲੱਗਣ ਵਾਲੇ ਕੱਟ ਤੋਂ ਪ੍ਰੇਸ਼ਾਨ ਹੋਏ ਲੰਬੀ ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ਨੰਬਰ 9 ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ’ਤੇ ਰਾਤ 11 ਵਜੇ ਤੋਂ ਧਰਨਾ ਲਗਾ ਕੇ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇਕਾਰੀਆਂ ਨੇ ਆਖਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਖੁੱਡੀਆਂ ਨੂੰ ਲਗਾਤਾਰ ਬਿਜਲੀ ਜਾ ਰਹੀ ਜਿਸ ਨਾਲ ਪਿਛਲੇ ਦਿਨਾਂ ਕਿਸਾਨ ਦੀ ਕਣਕ ਦਾ ਨੁਕਸਾਨ ਵੀ ਹੋ ਚੁੱਕਿਆ ਹੈ। ਪਰ ਦੂਜੇ ਪਿੰਡਾਂ ਨੂੰ ਬਿਜਲੀ ਬੰਦ ਕੀਤੀ ਜਾਂਦੀ ਹੈ। ਬਿਜਲੀ ਬੋਰਡ ਦੇ ਇਸ ਰਵੱਈਏ ਤੋਂ ਤੰਗ ਆ ਕੇ ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ’ਤੇ ਜਾਮ ਲਾ ਦਿੱਤਾ। ਉਨਾਂ ਨੇ ਆਖਿਆ ਕਿ ਜਦੋਂ ਤੱਕ ਬਿਜਲੀ ਦਾ ਮਸਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਹਾਈਵੇ ਜਾਮ ਰਹੇਗਾ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।