ਪਰਗਟ ਸਿੰਘ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮਰਪਿਤ ਸਥਾਨਕ ਭਾਈ ਮਹਾਂ ਸਿੰਘ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਡਾਇਰੈਕਟਰ ਪਿ੍ਰੰਸੀਪਲ ਕੁਲਦੀਪ ਪਾਹਵਾ ਦੀ ਯੋਗ ਅਗਵਾਈ ਹੇਠ ਰਾਹਗੀਰਾਂ ਲਈ ਚਾਹ ਦਾ ਲੰਗਰ ਲਗਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਵੱਧ ਚੜ ਕੇ ਸੇਵਾ 'ਚ ਹਿੱਸਾ ਲਿਆ। ਇਸ ਮੌਕੇ ਮਕੈਨੀਕਲ ਟਰੇਡ ਦੇ ਇੰਜੀਨੀਅਰ ਗੋਰਾ ਰਾਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਣਾ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਜੀ ਨੇ ਸਚਾਈ ਦੇ ਰਾਹ 'ਤੇ ਚੱਲਣ ਅਤੇ ਪਿਆਰ ਮੁਹੱਬਤ ਨਾਲ ਰਹਿਣ ਦਾ ਪੈਗਾਮ ਦਿੱਤਾ ਸੀ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਦੇ ਨਾਲ ਮਕੈਨੀਕਲ ਟਰੇਡ ਦੇ ਇੰਜੀਨੀਅਰ ਅਮਰਜੀਤ ਸਿੰਘ ਨੇ ਸੇਵਾ 'ਚ ਖਾਸ ਤੌਰ 'ਤੇ ਭੂਮਿਕਾ ਨਿਭਾਈ।