ਮੁਲਾਜ਼ਮਾਂ ’ਤੇ ਲਾਠੀਚਾਰਜ ਗੈਰ ਲੋਕਤੰਤਰਿਕ : ਜੀਟੀਯੂ
ਪੰਜਾਬ ਸਰਕਾਰ ਨੂੰ ਵਾਅਦੇ ਯਾਦ ਕਰਵਾਂਦੇ ਮੁਲਾਜ਼ਮਾਂ ’ਤੇ ਲਾਠੀਚਾਰਜ ਗੈਰ ਲੋਕਤੰਤਰਿਕ : ਜੀਟੀਯੂ
Publish Date: Mon, 09 Mar 2026 04:25 PM (IST)
Updated Date: Mon, 09 Mar 2026 04:27 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੁਆਰਾ ਆਪਣੀ ਹੱਕੀ ਤੇ ਜ਼ਾਇਜ਼ ਮੰਗਾਂ ਸਬੰਧੀ ਕੀਤੇ ਵਾਦਿਆਂ ਨੂੰ ਯਾਦ ਕਰਵਾਉਣ ਲਈ ਵਿਧਾਨ ਸਭਾ ਵੱਲ ਮਾਰਚ ਕਰਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਤੇ ਲਾਠੀਚਾਰਜ, ਅੱਥਰੂ ਗੈਸ ਤੇ ਜਲ ਤੋਪਾਂ ਦੀ ਵਰਤੋਂ ਨੂੰ ਗੈਰ ਲੋਕਤੰਤਰਿਕ ਕਾਰਵਾਈ ਕਰਾਰ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈਸ ਸਕੱਤਰ ਪਰਮਜੀਤ ਸਿੰਘ, ਬਲਾਕ ਪ੍ਰਧਾਨ ਕੁਲਬੀਰ ਜੋਸ਼ੀ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਮਹਿਲਾ ਦਿਵਸ ਤੇ ਵਿਧਾਨ ਸਭਾ ਦਾ ਇਜਲਾਸ ਬੁਲਾਕੇ ਮਹਿਲਾ ਸਨਮਾਨ ਦੇ ਡਰਾਮੇ ਕਰ ਰਹੀ ਹੈ ਪਰ ਦੁਜੇ ਪਾਸੇ ਹੱਕ ਮੰਗਦੇ ਮਹਿਲਾ ਮੁਲਾਜ਼ਮਾਂ ਦੀਆਂ ਚੁੰਨੀਆਂ ਉਛਾਲਣਾ ਤੇ ਮੁਲਾਜ਼ਮਾਂ ਦੀਆਂ ਪੱਗਾਂ ਲਾਹੁਣਾ ਉਨ੍ਹਾਂ ਨੂੰ ਜ਼ਖ਼ਮੀ ਕਰਨਾ ਅਤਿਅੰਤ ਘਿਨਾਉਣੀ ਕਾਰਵਾਈ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੀਤੇ ਵਾਦਿਆਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ, ਡੀਏ ਦੀਆਂ ਕਿਸ਼ਤਾਂ, ਪੇਂਡੂ ਭੱਤੇ ਸਮੇਤ ਰੋਕੇ ਭੱਤੇ ਬਹਾਲ ਕਰਨ, ਪੰਜਾਬ ਤਨਖਾਹ ਸਕੇਲ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੂਰੇ ਸਕੇਲਾਂ ਵਿੱਚ ਪੱਕੇ ਕਰਨ ਸਬੰਧੀ ਲੋੜੀਂਦੇ ਕਦਮ ਨਾ ਚੁੱਕੇ ਤਾਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸਦਾ ਨਤੀਜਾ ਸਰਕਾਰ ਨੂੰ 2027 ਦੇ ਵਿਧਾਨ ਸਭਾ ਚੋਣਾਂ ’ਚ ਭੁੱਗਤਣਾ ਪੈ ਸਕਦਾ ਹੈ। ਇਸ ਮੌਕੇ ਅਧਿਆਪਕ ਆਗੂ ਵਿਕਰਮਜੀਤ ਸਿੰਘ, ਡਾ. ਅਮਨਦੀਪ ਸਿੰਘ, ਹਰਬਖਸ਼ ਬਹਾਦਰ ਸਿੰਘ, ਬਲਕਰਨ ਸਿੰਘ, ਸਤੀਸ਼ ਕੌਸ਼ਿਕ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਜੀਤ ਸਿੰਘ, ਰਮੇਸ਼ ਵਰਮਾ, ਅਮਰੀਕ ਸਿੰਘ, ਸੁਰੇਸ਼ ਸ਼ਰਮਾ ਆਦਿ ਹਾਜ਼ਰ ਸਨ।