ਕੀਰਤਨਪਾਲ ਸਿੰਘ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ’ਚ ਗੱਡੇ ਝੰਡੇ
ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਕੀਰਤਨਪਾਲ ਸਿੰਘ ਨੇ ਜੇਈਈ ਮੇਨਜ਼ ਦੀ ਪ੍ਰੀਖਿਆ ’ਚ ਗੱਡੇ ਝੰਡੇ
Publish Date: Sat, 25 Apr 2026 03:37 PM (IST)
Updated Date: Sat, 25 Apr 2026 03:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ’ਤੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਕੀਰਤਨਪਾਲ ਸਿੰਘ ਸਪੁੱਤਰ ਸਵਰਗੀ ਗੋਪੀ ਸਿੰਘ ਨੇ ਸਾਲ 2026 ਦੀ ਜੇਈਈ ਮੇਨਜ਼ ਦੀ ਪ੍ਰੀਖਿਆ ਸ਼ਾਨਦਾਰ ਅੰਕਾਂ ਨਾਲ ਪਾਸ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਣਮਤੀ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਸਿਸਟਰ ਸ਼ੈਰਨ ਥਾਮਸ ਨੇ ਦੱਸਿਆ ਕਿ ਕੀਰਤਨਪਾਲ ਸਿੰਘ ਸ਼ੁਰੂ ਤੋਂ ਹੀ ਪੜ੍ਹਾਈ ’ਚ ਬਹੁਤ ਮਿਹਨਤੀ ਅਤੇ ਲਗਨ ਵਾਲਾ ਵਿਦਿਆਰਥੀ ਰਿਹਾ ਹੈ। ਉਸਦੀ ਇਸ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਵਿਦਿਆਰਥੀ ਦੀ ਇਸ ਉਪਲਬਧੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਕੂਲ ਮੈਨੇਜਮੈਂਟ ਕਮੇਟੀ ਪ੍ਰਿੰਸੀਪਲ ਸ਼ੈਰਨ ਥਾਮਸ, ਸਮੂਹ ਸਟਾਫ਼ ਮੈਂਬਰਾਂ ਵੱਲੋਂ ਕੀਰਤਨਪਾਲ ਸਿੰਘ ਅਤੇ ਉਸਦੇ ਪਰਿਵਾਰ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਅਜਿਹੇ ਵਿਦਿਆਰਥੀ ਦੂਜੇ ਬੱਚਿਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ।