ਜਤਿੰਦਰ ਸਿੰਘ ਭੰਵਰਾ, ਸ੍ਰੀ ਮÎੁਕਤਸਰ ਸਾਹਿਬ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਪਰਸਨ ਸੁਖਵਿੰਦਰ ਕੌਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕੋਟਲੀ ਰੋਡ ਸਥਿਤ ਬੇਸਹਾਰਾ ਲੜਕੀਆਂ ਦੇ ਜਯੋਤੀ ਫੋਸਟਰ ਕੇਅਰ ਸੈਂਟਰ ਅਤੇ ਪਿੰਡ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਪਿ੍ਰਤਪਾਲ ਸਿੰਘ, ਸਕੱਤਰ/ਚੀਫ ਜੁਡੀਸ਼ੀਅਲ ਮੈਜਿਸਟੇ੍ਟ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਉਕਤ ਆਸ਼ਰਮਾਂ ਵਿਚ ਰਹਿ ਰਹੇ ਬੱਚਿਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਪੜ੍ਹਾਈ ਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਗੱਲਬਾਤ ਕੀਤੀ। ਸੈਂਟਰਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਤੇ ਸਿੱਖਿਆ ਵੰਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਤੇ ਬੰਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਰਾਪਤ ਕੀਤੀ। ਇਸ ਮੌਕੇ ਮਾਨਵਤਾ ਬਾਲ ਆਸ਼ਰਮ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਵੀ ਹਾਜ਼ਰ ਸਨ। ਪਿ੍ਰਤਪਾਲ ਸਿੰਘ, ਸਕੱਤਰ ਨੇ ਦੱਸਿਆ ਕਿ ਸਮੇਂ-ਸਮੇਂ ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 14 ਦਸੰਬਰ ਨੂੰ ਲਗਾਈ ਜਾਣੀ ਹੈ।