ਅਮਨਦੀਪ ਮਹਿਰਾ, ਮਲੋਟ :

ਜੀਟੀਬੀ ਖਾਲਸਾ ਸੀਨੀਅਰ ਸੈਕੰਡਰੀ ਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਬੰਧਕ ਕਮੇਟੀ, ਪਿ੍ਰੰਸੀਪਲ, ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਇਸਤਰੀ ਸੁਖਮਨੀ ਸਤਿਸੰਗ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਚਰਨ ਕੌਰ ਤੇ ਸੰਸਥਾ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਦੇ ਬੱਚਿਆਂ ਨੇ ਰੱਬੀ ਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਤੋ ਆਏ ਵਿਦਿਆਰਥੀਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਸਕੂਲਾਂ 'ਚੋਂ ਪਹਿਲਾ ਸਥਾਨ ਨਿਸ਼ਾਨ ਅਕੈਡਮੀ ਅੌਲਖ, ਦੂਜਾ ਸਥਾਨ ਸਿੰਘ ਸਭਾ ਕੰਨਿਆ ਪਾਠਸ਼ਾਲਾ ਅਬੋਹਰ, ਤੀਜਾ ਸਥਾਨ ਮਾਤਾ ਜਸਵੰਤ ਕੌਰ ਮੈਮੌਰੀਅਲ ਸਕੂਲ, ਬਾਦਲ ਤੇ ਕੰਨਸੋਲੇਸ਼ਨ ਸਥਾਨ ਅੌਰੈਕਲ ਸਕੂਲ ਜੰਡਵਾਲਾ ਨੇ ਪ੍ਰਰਾਪਤ ਕੀਤਾ। ਇਸ ਮੁਕਾਬਲੇ ਵਿਚ ਪ੍ਰਰੋ: ਵਿਨੋਦ ਖੁਰਾਣਾ ਤੇ ਮੈਡਮ ਹਰਪ੍ਰਰੀਤ ਕੌਰ ਨੇ ਵਿਦਿਆਰਥੀਆਂ ਦੇ ਹੁਨਰ ਦੀ ਪਰਖ ਪੂਰੀ ਨਿਰਪੱਖਤਾ ਨਾਲ ਕੀਤੀ। ਇਸ ਮੌਕੇ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਵਿਦਿਆਰਥੀਆਂ ਨੂੰ ਚੰਗੇ ਕਰਮ ਕਰਕੇ ਚੰਗੇ ਇਨਸਾਨ ਬਨਣ ਲਈ ਉਤਸ਼ਾਹਿਤ ਕੀਤਾ। ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰ: ਮੈਡਮ ਹੇਮਲਤਾ ਕਪੂਰ, ਐਲੀਮੈਂਟਰੀ ਵਿੰਗ ਦੇ ਹੈਡਮਿਸਟ੍ਰੈਸ ਮੈਡਮ ਰੇਨੂੰ ਨਰੂਲਾ ਤੇ ਮਿਡਲ ਵਿੰਗ ਦੇ ਕੋਆਡੀਨੇਟਰ ਮੈਡਮ ਨੀਲਮ ਜੁਨੇਜਾ ਵੀ ਹਾਜ਼ਰ ਹੋਏ। ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।