ਪੱਤਰ ਪੇ੍ਰਰਕ, ਸ੍ਰੀ ਮੁਕਤਸਰ ਸਾਹਿਬ : 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਆਡੀਟੋਰੀਅਮ ਹਾਲ, ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਦੋਂਕਿ ਵਿਧਾਨ ਸਭਾ ਚੋਣ ਹਲਕਾ ਪੱਧਰ 'ਤੇ ਐਸਡੀਐਮਜ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੀ ਅਗਵਾਈ ਹੇਠ ਅਤੇ ਬੀਐਲਓ ਤੇ ਸੁਪਰਵਾਈਜਰਾਂ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਤੇ ਰਾਸ਼ਟਰੀ ਵੋਟਰ ਦਿਵਸ ਵੀ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਹਲਕਾ ਪੱਧਰ ਤੇ ਪੋਲਿੰਗ ਸਟੇਸ਼ਨ ਪੱਧਰ ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਮੌਕੇ ਵੋਟਰਾਂ ਤੇ ਆਮ ਨਾਗਰਿਕਾਂ ਨੂੰ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਸਬੰਧੀ ਸਹੁੰ ਚੁਕਾਈ ਜਾਵੇਗੀ ਅਤੇ ਹਰੇਕ ਯੋਗ ਨਾਗਰਿਕ ਨੂੰ ਆਪਣੀ ਵੋਟ ਜਰੂਰ ਬਣਵਾਉਣ ਅਤੇ ਉਸ ਦੇ ਸਹੀ ਇਸਤੇਮਾਲ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸੇ ਦੌਰਾਨ ਜਿਲ੍ਹੇ ਅਤੇ ਹਲਕਾ ਪੱਧਰ ਤੇ ਪੋਲਿੰਗ ਸਟੇਸ਼ਨਾਂ ਤੇ ਮਨਾਏ ਜਾਣ ਵਾਲੇ ਰਾਸ਼ਟਰੀ ਵੋਟਰ ਦਿਵਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਵੀ ਵੰਡੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੀਆਂ ਵੋਟਾਂ ਬਣਾਉਣ ਵਿਚ ਚੰਗੀ ਕਾਰਗੁਜਾਰੀ ਵਿਖਾਉਣ ਵਾਲੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਿਲ੍ਹਾ ਪੱਧਰੀ ਸਮਾਗਮ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਭਾਸ਼ਨ ਮੁਕਾਬਲਿਆਂ ਅਤੇ ਪੋਸਟਰ ਮੇਕਿੰਗ ਦੇ ਜੇਤੂਆਂ ਨੂੰ ਇਨਾਮ ਵੀ ਵੰਡੇ ਜਾਣਗੇ।