ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸੂਬੇ ਦੀ ਕਾਂਗਰਸ ਸਰਕਾਰ ਜਦੋਂ ਦੀ ਸੱਤਾ 'ਚ ਆਈ ਹੈ ਉਦੋਂ ਤੋਂ ਪੰਜਾਬ ਦੇ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਤਰ੍ਹਾ ਤਰ੍ਹਾਂ ਦਾ ਵਾਅਦੇ ਕੀਤੇ ਸਨ ਪ੍ਰੰਤੂ ਸੱਤਾ ਹਾਸਲ ਕਰਨ ਤੋਂ ਬਾਅਦ ਕੈਪਟਨ ਸਾਹਿਬ ਸਭ ਕੁਝ ਭੁੱਲ ਗਏ। ਪ੍ਰੰਤੂ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਐੱਮਸੀ ਚੋਣਾਂ ਤੋਂ ਐਨ ਪਹਿਲਾ ਸਰਕਾਰੀ ਅਮਲੇ ਵੱਲੋਂ ਲੋੜਵੰਦਾਂ ਦੇ ਰਾਸ਼ਨਕਾਰਡ ਕੱਟ ਦਿੱਤੇ ਗਏ ਹਨ ਜੋਕਿ ਬੇਹੱਦ ਦੀ ਮੰਦਭਾਗਾ ਕੰਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਨੇ ਕੀਤਾ। ਸਥਾਨਕ ਬਰਕੰਦੀ ਰੋਡ ਸਥਿਤ ਬਾਬਾ ਜੀਵਨ ਸਿੰਘ ਨਗਰ ਦੇ ਲੋਕਾਂ ਨੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਚੱਕ ਰਾਮ ਨਗਰ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਨ ਤੋਂ ਬਾਅਦ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਚੱਕ ਰਾਮ ਨਗਰ ਨੇ ਆਖਿਆ ਕਿ ਐੱਮਸੀ ਚੋਣਾਂ ਦੇ ਪੰਜ ਸਾਲ 25 ਫਰਵਰੀ ਨੂੰ ਪੂਰੇ ਹੋ ਚੁੱਕੇ ਹਨ ਪ੍ਰੰਤੂ ਮੁੜ ਤੋਂ ਐੱਮਸੀ ਚੋਣਾਂ ਹੋਣ ਤੋਂ ਪਹਿਲਾਂ ਹੀ ਲੋੜਵੰਦਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ। ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ' ਨੇ ਆਖਿਆ ਕਿ ਲੋੜਵੰਦਾਂ ਨੂੰ ਭਾਰੀ ਪ੍ਰਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਕੱਟਣ ਤੋਂ ਬਾਅਦ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ ਵੱਲੋਂ ਸ਼ੋਸਲ ਮੀਡੀਆ 'ਤੇ ਜਿਨ੍ਹਾਂ ਦੇ ਕਾਰਡ ਕੱਟੇ ਗਏ ਹਨ ਉਨ੍ਹਾਂ ਨੂੰ ਮਿਲਣ ਲਈ ਮੈਸੇਜ ਪਾਇਆ ਜਾ ਰਿਹਾ ਹੈ। ਇਸਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਇਹ ਸਭ ਕੁਝ ਐਮਸੀ ਚੋਣਾਂ ਲਈ ਕੀਤਾ ਗਿਆ ਹੈ ਤਾਂ ਕਿ ਲੋਕ ਉਨ੍ਹਾਂ ਸੰਭਾਵੀ ਉਮੀਦਵਾਰਾਂ ਦੇ ਘਰ ਚੱਕਰ ਕੱਢ ਸਕਣ। ਕਾਕਾ ਬਰਾੜ ਨੇ ਆਖਿਆ ਕਿ ਜੇਕਰ ਜਲਦ ਤੋਂ ਜਲਦ ਲੋੜਵੰਦਾਂ ਦੇ ਰਾਸ਼ਨ ਕਾਰਡ ਬਹਾਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਿਢਆ ਜਾਵੇਗਾ। ਇਸ ਮੌਕੇ ਹਰੀ ਸਿੰਘ, ਕਰਮਜੀਤ ਸਿੰਘ, ਸਤਪਾਲ ਸਿੰਘ, ਮੁਖਤਿਆਰ ਸਿੰਘ, ਮੰਗਾ ਸਿੰਘ, ਮਹੰਤ ਸਿੰਘ, ਹਰੀਸ਼ ਚੰਦਰ, ਬਲਦੇਵ ਸਿੰਘ, ਕੁਲਦੀਪ ਸਿੰਘ, ਵਿਨੋਦ ਕੁਮਾਰ, ਬਲਕਰਨ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।