ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਜ਼ਿਲੇ੍ਹ ਦੀਆਂ ਸਾਰੀਆਂ ਸਬਜੀ ਮੰਡੀਆਂ 'ਚ ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਇਨ੍ਹਾਂ ਸਬਜੀ ਮੰਡੀਆਂ 'ਚ ਕੋਰੋਨਾ ਵਾਇਰਸ ਤੋਂ ਬਚਣ ਲਈ ਪੁਲਿਸ ਦੀ ਨਿਗਰਾਨੀ ਹੇਠ ਮੰਡੀ ਸੁਪਰਵਾਈਜਰਾਂ ਵੱਲੋਂ ਸਬਜੀ ਅਤੇ ਫਲਾਂ ਦੀ ਵਿਕਰੀ ਰੇਹੜੀ ਵਾਲਿਆਂ ਨੂੰ ਕਰਵਾਈ ਜਾ ਰਹੀ ਹੈ ਅਤੇ ਰੇਹੜੀ ਵਾਲੇ ਇਹ ਫਲ ਤੇ ਸਬਜੀਆਂ ਗਲੀ-ਮੁਹੱਲਿਆਂ 'ਚ ਵੇਚ ਰਹੇ ਹਨ। ਵਧੇਰੇ ਆਦਮੀਆਂ ਨੂੰ ਸਬਜੀ ਮੰਡੀਆਂ ਵਿਚ ਸਖ਼ਤੀ ਨਾਲ ਰੋਕਿਆ ਜਾ ਰਿਹਾ ਹੈ ਅਤੇ ਮੰਡੀ ਸਟਾਫ ਵੱਲੋਂ ਹਰ ਆਦਮੀ ਨੂੰ ਮੂੰਹ ਢੱਕਣ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਸਬਜੀ ਮੰਡੀਆਂ 'ਚ ਆਪਸੀ ਦੂਰੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਸੈਨੀਟਾਈਜੇਸ਼ਨ ਕੀਤੀ ਜਾ ਰਹੀ ਹੈ ਤੇ ਪਾਣੀ ਨਾਲ ਹੱਥ ਧੋਣ ਦਾ ਪ੍ਰਬੰਧ ਕੀਤਾ ਹੋਇਆ ਹੈ।