ਜਗਸੀਰ ਛੱਤਿਆਣਾ, ਗਿੱਦੜਬਾਹਾ : ਸਿਵਲ ਹਸਪਤਾਲ ਗਿੱਦੜਬਾਹਾ ਦੇ ਐੱਸਅੱੈਮਓ ਡਾ. ਪ੍ਰਦੀਪ ਸਚਦੇਵਾ ਵੱਲੋਂ ਸਮੂਹ ਆਸ਼ਾ ਵਰਕਰਾਂ, ਐੱਮਪੀਐੱਚ ਡਬਲਯੂ (ਮੇਲ) ਤੇ ਹੋਰ ਫੀਲਡ ਸਟਾਫ਼ ਨਾਲ ਸਿਵਲ ਹਸਪਤਾਲ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸਐੱਮਓ ਡਾ. ਸਚਦੇਵਾ ਨੇ ਕਿਹਾ ਕਿ ਸਮੂਹ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਗਈ ਹੈ ਕਿ ਘਰ-ਘਰ ਜਾ ਕੇ ਕੋਵਿਡ-19 ਪ੍ਰਤੀ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਬਾਹਰ ਤੋਂ ਆਉਣ ਵਾਲੇ ਲੋਕਾਂ 'ਤੇ ਖਾਸ ਨਜ਼ਰ ਬਣਾ ਕੇ ਰੱਖੀ ਜਾਵੇ ਅਤੇ ਕਿਸੇ ਨੂੰ ਖਾਂਸੀ, ਬੁਖਾਰ ਹੋਵੇ ਜਾਂ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਤਾਂ ਉਸ ਦੀ ਜਾਂਚ ਲਈ ਉਸ ਨੂੰ ਹਸਪਤਾਲ ਲਿਆਂਦਾ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਸੈਂਪਿਲੰਗ ਲਈ ਹਸਪਤਾਲ ਲਿਆਂਦਾ ਜਾਵੇ, ਇਨ੍ਹਾਂ 'ਚ ਸਬਜੀ ਵਿਕ੍ਰੇਤਾ, ਕਰਿਆਨਾ ਸਪਲਾਈ ਕਰਨ ਵਾਲੇ ਤੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਪਿੰਡਾਂ ਅਤੇ ਸ਼ਹਿਰਾਂ ਦੇ ਡਾਕਟਰਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਬਚਾਅ 'ਚ ਹੀ ਬਚਾਅ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਣ ਦੀ ਲੋੜ ਨਹੀਂ ਸਮਝਦਾਰ ਹੋ ਕੇ ਬਿਮਾਰੀ ਨਾਲ ਲੜਣ ਦੀ ਲੋੜ ਹੈ।