ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪਿੰਡਾਂ ਦੀਆਂ ਡਿਸਪੈਂਸਰੀਆਂ ਪਿਛਲੇ 15 ਦਿਨਾਂ ਤੋਂ ਬੰਦ ਹੋਈਆਂ ਹਨ ਜਿਸ ਦੇ ਚੱਲਦਿਆਂ ਮਜ਼ਦੂਰਾਂ ਨੂੰ ਦਵਾਈ ਲੈਣ 'ਚ ਭਾਰੀ ਦਿੱਕਤਾਂ ਆ ਰਹੀਆਂ ਹਨ। ਪਿੰਡ ਖੁੰਡੇ ਹਲਾਲ ਦੀਆਂ ਅੌਰਤਾਂ ਜਦੋਂ ਡਿਸਪੈਂਸਰੀ 'ਚ ਦਵਾਈ ਲੈਣ ਆਈਆਂ ਤਾਂ ਡਿਸਪੈਂਸਰੀ ਨੂੰ ਜਿੰਦਰਾ ਲੱਗਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਰੂਲਰ ਫਾਰਮੇਸੀ ਅਫਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਫਾਰਮੇਸੀ ਅਫਸਰਾਂ ਦੇ ਦਰਜ਼ਾ ਚਾਰ ਕਾਮਿਆਂ ਵੱਲੋਂ ਪਿਛਲੇ ਪੰਦਰਾਂ ਦਿਨਾਂ ਤੋਂ ਪੱਕਿਆ ਹੋਣ ਲਈ ਲਗਾਤਾਰ ਜ਼ਿਲ੍ਹਾ ਪ੍ਰਰੀਸ਼ਦ ਦਫਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ ਉਹ ਪੰਜਾਬ ਖੇਤ ਮਜ਼ਦੂਰ ਹੁਣ ਦੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਆਖਿਆ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਬੰਦ ਪਈਆਂ ਜਿਸ ਕਰਕੇ ਲੋਕਾਂ ਨੂੰ ਦਵਾਈਆਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਨੂੰ ਜਲਦੀ ਤੋਂ ਜਲਦੀ ਖੁਲ੍ਹਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਦਵਾਈ ਲੈਣ ਸਮੇਂ ਆ ਰਹੀਆਂ ਪ੍ਰਰੇਸਾਨੀਆਂ ਤੋਂ ਛੁਟਕਾਰਾ ਮਿਲ ਸਕੇ।