ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਸ਼ੋਕ ਭਾਰਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਆਰਡੀਨੈਂਸ ਕਿਸਾਨਾਂ ਦੇ ਵਿਰੋਧ 'ਚ ਨਹੀਂ ਬਲਕਿ ਹੱਕਾਂ ਨੂੰ ਪ੍ਰਫੁਲਿਤ ਕਰਨ ਲਈ ਹਨ। ਇਸਦਾ ਐਮਐਸਪੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਣਕ ਤੇ ਝੋਨੇ 'ਤੇ ਐਮਐਸਪੀ ਪਹਿਲਾਂ ਦੀ ਤਰ੍ਹਾਂ ਹੀ ਰਹੇਗੀ। ਇਸ ਮੁੱਦੇ ਨੂੰ ਕਾਂਗਰਸ ਤੇ ਹੋਰ ਪਾਰਟੀਆਂ ਦੇ ਆਗੂ ਬੇਵਜ੍ਹਾ ਉਠਾ ਰਹੇ ਹਨ। ਅਸ਼ੋਕ ਭਾਰਤੀ ਨੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਿਟੀ ਹੋਟਲ 'ਚ ਆਯੋਜਿਤ ਪ੍ਰਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਰਜਕਾਰਨੀ ਮੈਂਬਰ ਗੁਰਵਿੰਦਰ ਸਿੰਘ ਭਗਤਾ ਵੀ ਮੌਜੂਦ ਸਨ। ਅਸ਼ੋਕ ਭਾਰਤੀ ਨੇ ਕਿਹਾ ਕਿ ਕੇਂਦਰ ਨੇ ਇਹ ਆਰਡੀਨੈਂਸ ਕਿਸਾਨਾਂ ਦੇ ਸਮਰਥਨ ਲਈ ਲਾਗੂ ਕੀਤੇ ਹਨ। ਇਸ ਨਾਲ ਕਿਸਾਨੀ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਕਿ੍ਸ਼ੀ ਮੰਤਰੀ ਨਰਿੰਦਰ ਸਿੰਘ ਤੋਮਰ ਪਹਿਲਾਂ ਹੀ ਦੋ ਵਾਰ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਫਸਲਾਂ 'ਤੇ ਐਮਐਸਪੀ ਦੇਣ ਦੀ ਨੀਤੀ ਜਾਰੀ ਰਹੇਗੀ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਆਏ ਹੋਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪੱਧਰ ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਬਾਰੇ 'ਚ ਵੀ ਚਰਚਾ ਕੀਤੀ। ਇਸ ਮੌਕੇ ਉਪ ਪ੍ਰਧਾਨ ਸੰਦੀਪ ਗਿਰਧਰ, ਜਨਰਲ ਸਕੱਤਰ ਜੀਵਨ ਸ਼ਰਮਾ, ਮੰਡਲ ਪ੍ਰਧਾਨ ਤਰਸੇਮ ਗੋਇਲ, ਅਨੁਰਾਗ ਸ਼ਰਮਾ, ਰਾਜ ਕੁਮਾਰ ਭਠੇਜਾ ਆਦਿ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਹਾਜ਼ਰ ਸਨ।