ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਵਿਸ਼ਵ ਪ੍ਰਸਿੱਧ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਇਕਾਈ ਮੁਕਤਸਰ ਸਾਹਿਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਜੰਮੂਆਣਾ ਵਿਖੇ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਦੀ ਰਹਿਨੁਮਾਈ ਹੇਠ ਜਾਗਰੂਕ ਪ੍ਰਰੋਗਰਾਮ ਕਰਵਾਇਆ ਗਿਆ। ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਤੇ ਰੱਖ ਰਖਾਵ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਤੇ ਮਾਸਕ ਵੰਡੇ ਗਏ। ਇਸ ਮੌਕੇ ਪ੍ਰਰੋਜੈਕਟ ਚੇਅਰਮੈਨ ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਟਰੱਸਟ ਵੱਲੋਂ 20 ਕਰੋੜ ਰੁਪਏ ਦਾ ਬਜਟ ਕੋਰੋਨਾ ਮਹਾਂਮਾਰੀ ਦੇ ਰੱਖ ਰਖਾਵ ਲਈ ਰੱਖਿਆ ਗਿਆ ਹੈ। ਇਸ ਮੌਕੇ ਸਿਮਰਨਜੀਤ ਸਿੰਘ ਭੀਨਾ ਬਰਾੜ ਮੈਂਬਰ ਜ਼ਿਲ੍ਹਾ ਪ੍ਰਰੀਸ਼ਦ ਸ੍ਰੀ ਮੁਕਤਸਰ ਸਾਹਿਬ, ਸਰਪੰਚ ਨਛੱਤਰ ਸਿੰਘ, ਜਨਰਲ ਸਕੱਤਰ ਲੈਕ ਬਲਵਿੰਦਰ ਸਿੰਘ, ਮਾ. ਰਾਜਿੰਦਰ ਸਿੰਘ, ਸਿਲਾਈ ਟੀਚਰ ਮੈਡਮ ਨਵਦੀਪ ਕੌਰ, ਪੰਚ ਮਿੱਠੂ ਸਿੰਘ, ਪੰਚ ਜਸਵਿੰਦਰ ਸਿੰਘ, ਪੰਚ ਗੁਰਪ੍ਰਰੀਤ ਸਿੰਘ, ਨੀਟਾ ਸੰਧੂ ਵੀ ਮੌਜੂਦ ਸਨ।