ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਦੀਆਂ ਦਸਵੀਂ ਕਲਾਸ ਦੀਆਂ ਦੋ ਵਿਦਿਆਰਥਣਾਂ ਅਵਨਿਕਾ ਅਤੇ ਤਮੰਨਾ ਬਜਾਜ ਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰਰੀਖਿਆ ਸਾਲ 2019-20 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। 'ਅਵਨਿਕਾ' ਨੇ 160 ਅੰਕ ਪ੍ਰਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਅਤੇ ਤਮੰਨਾ ਬਜਾਜ ਨੇ 149 ਅੰਕ ਪ੍ਰਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਉਕਤ ਦੋਵਾਂ ਹੋਣਹਾਰ ਵਿਦਿਆਰਥਣਾਂ ਨੇ ਸਕੂਲ ਅਤੇ ਜਿਲ਼੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪਿ੍ਰੰਸੀਪਲ ਹਰਪਾਲ ਸਿੰਘ ਨੇ ਇਨ੍ਹਾਂ ਵਿਦਿਆਰਥਣਾਂ, ਮਾਪਿਆਂ ਅਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।