ਜਗਸੀਰ ਛੱਤਿਆਣਾ, ਗਿੱਦੜਬਾਹਾ : ਪਿੰਡ ਭਾਰੂ ਵਿਖੇ 92 ਲੱਖ ਦੀ ਲਾਗਤ ਨਾਲ ਸਿੰਚਾਈ ਲਈ ਪਾਈ ਜਾਣ ਵਾਲੀ 8 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਲਈ ਰੱਖੇ ਸਾਦੇ ਸਮਾਗਮ 'ਚ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰਰੀਸ਼ਦ ਸ੍ਰੀ ਮੁਕਤਸਰ ਸਾਹਿਬ, ਸਹਿਬ ਸਿੰਘ ਭੰੂਦੜ ਚੇਅਰਮੈਨ ਕੋਆਪ੍ਰਰੇਟਿਵ ਬੈਂਕ, ਦੀਪਕ ਗਰਗ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਤੇ ਯੂਥ ਆਗੂ ਅਵਤਾਰ ਸਿੰਘ ਭਾਰੂ ਵਿਸ਼ੇਸ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਨਰਿੰਦਰ ਸਿੰਘ ਕਾਉਣੀ ਨੇ ਨਾਰੀਅਲ ਤੋੜ ਕੇ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੀਬਨ ਕੱਟ ਕੇ ਕੰਮ ਕਰਨ ਦੀ ਰਸਮੀ ਸ਼ੁਰੂਆਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭੂਮੀ ਰੱਖਿਆ ਵਿਭਾਗ ਦੇ ਐਸਡੀਓ ਜਗਮੋਹਨ ਸਿੰਘ ਨੇ ਦੱਸਿਆ ਕਿ ਪਾਈਪ ਲਾਈਨ ਪਾਉਣ ਦਾ ਕੰਮ 2 ਮਹੀਨੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਸ ਨਾਲ 400 ਏਕੜ ਰਕਬੇ ਦੀ ਸਿੰਚਾਈ ਲਈ ਪਾਣੀ ਉਪਲਬਧ ਹੋਵੇਗਾ। ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਗੁਰਬਖਸ਼ ਸਿੰਘ ਤੇ ਅਵਤਾਰ ਭਾਰੂ ਨੇ ਪੰਜਾਬ ਸਰਕਾਰ ਤੇ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨਾਂ ਸਦਕਾ ਕਿਸਾਨਾਂ ਲਈ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਇਹ ਪ੍ਰਰੋਜੈਕਟ ਮਨਜ਼ੂਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਾਇਪ ਦੇ ਪੈਣ ਨਾਲ ਸਬੰਧਿਤ ਕਿਸਾਨਾਂ ਨੂੰ ਬਹੁਤ ਲਾਭ ਮਿਲੇਗਾ ਤੇ ਫਸਲ ਦੇ ਝਾੜ 'ਚ ਵਾਧਾ ਹੋਵੇਗਾ। ਇਸ ਮੌਕੇ ਰਣਧੀਰ ਸਿੰਘ ਸਰਪੰਚ, ਜੌਨੀ ਭਾਰੂ, ਗਗਨ ਕੁਲਵਿੰਦਰ ਸਿੰਘ, ਰਮਨ ਸਿੰਘ ਬਲਾਕ ਸੰਮਤੀ ਮੈਂਬਰਾਂ ਗਗਨ ਅਤੇ ਸੁਖਮੰਦਰ ਮੈਂਬਰ ਪੰਚਾਇਤ, ਕੁਲਵਿੰਦਰ ਸਰਾਂ, ਲਾਲੀ ਸਰਾਂ ਅਤੇ ਸ਼ਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ।