ਜਗਸੀਰ ਛੱਤਿਆਣਾ, ਗਿੱਦੜਬਾਹਾ : ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਰਾਖੀ ਰਾਣੀ ਦੀ ਅਗਵਾਈ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 4 ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਨਾਮ ਵੰਡ ਸਮਰੋਹ ਕਰਵਾਇਆ ਗਿਆ। ਇਸ ਮੌਕੇ ਸ਼ਬਦ ਗਾਇਨ ਵਿਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਏਕਨੂਰਪ੍ਰਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸਤੋਂ ਇਲਾਵਾ ਬਲਾਕ ਅਤੇ ਸਕੂਲ 'ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਖੀ ਰਾਣੀ ਨੇ ਵਿਦਿਆਰਾਥੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਰਹਿ ਕੇ ਪੜ੍ਹਾਈ 'ਚ ਲਗਨ ਨਾਲ ਮਿਹਨਤ ਕਰਨ ਲਈ ਪ੍ਰਰੇਰਿਤ ਕੀਤਾ। ਇਸ ਉਪਰੰਤ ਮੁੱਖ ਅਧਿਆਪਕਾ ਰਾਖੀ ਰਾਣੀ ਦੀ ਅਗਵਾਈ ਐਸਐਮਸੀ ਦੀ ਮੀਟਿੰਗ ਹੋਈ। ਮੀਟਿੰਗ 'ਚ ਸਕੂਲ ਦੇ ਨਵੇਂ ਬਣੇ ਕਮਰੇ ਅਤੇ ਮੈਥ ਪਾਰਕ ਬਾਰੇ ਵਿਚਾਰ ਚਰਚਾ ਕੀਤੀ ਅਤੇ ਬਾਕੀ ਰਹਿੰਦੇ ਕੰਮ ਨੂੰ ਜਲਦੀ ਪੂਰਾ ਕਰਨ ਦੀ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਜਸਕਰਨ ਸਿੰਘ ਗ੍ੰਥੀ, ਸੁਖਦੀਪ ਸਿੰਘ, ਮਨਦੀਪ ਸਿੰਘ, ਪਵਨ ਕੁਮਾਰ ਸ਼ਰਮਾ, ਸਰਬਜੀਤ ਸਿੰਘ, ਗੁਰਭਗਤ ਸਿੰਘ, ਕੋਮਲਪ੍ਰਰੀਤ ਕੌਰ, ਗੁਰਜਿੰਦਰ ਕੌਰ, ਪਰਮਿੰਦਰ ਕੌਰ, ਰਤਨ ਪੋਪਲੀ ਅਤੇ ਮਿਡ ਡੇ ਮੀਲ ਦੇ ਚੇਅਰਮੈਨ ਸੁਖਮੰਦਰ ਸਿੰਘ ਹੁਸਨਰ ਆਦਿ ਹਾਜ਼ਰ ਸਨ।