ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਡ) ਵੱਲੋਂ ਪਾਰਟੀ ਦੀ ਮਜਬੂਤੀ ਲਈ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਹਲਕੇ 'ਚ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਸਬੰਧੀ ਪਿੰਡਾਂ ਅੰਦਰ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਡ) ਦੇ ਸੀਨੀਅਰ ਆਗੂ ਰਜਿੰਦਰ ਰਾਜਾ ਦੀ ਅਗਵਾਈ 'ਚ ਹਲਕੇ ਦੇ ਪਿੰਡਾਂ ਲੁਬਾਣਿਆਂ ਵਾਲੀ, ਵੰਗਲ, ਜੰਡੋਕੇ ਅਤੇ ਸੱਕਾਂਵਾਲੀ 'ਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਰਜਿੰਦਰ ਰਾਜਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ ਅਤੇ ਚੋਰੀ ਦੀ ਘਟਨਾ ਦਾ ਅਕਾਲੀ ਦਲ ਬਾਦਲ ਵੱਲੋਂ ਵਿਰੋਧ ਕਰਨਾ ਡਰਾਮਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਅਕਾਲੀ ਸਰਕਾਰ ਵੇਲੇ ਹੀ ਵਾਪਰੇ ਸਨ ਜਿਨ੍ਹਾਂ ਦਾ ਅੱਜ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਨਵੇਂ ਸ਼ੋ੍ਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਸਥਾਪਤੀ ਤੋਂ ਬਾਅਦ ਬਹੁਤ ਸਾਰੇ ਸਾਬਕਾ ਵਿਧਾਇਕ, ਸੀਨੀਅਰ ਆਗੂ, ਮੰਤਰੀਆਂ ਤੋਂ ਇਲਾਵਾ ਸਰਪੰਚ, ਪੰਚ ਅਤੇ ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਬਾਦਲ ਦਾ ਸਾਥ ਛੱਡ ਕੇ ਸ਼ੁੋ੍ਮਣੀ ਅਕਾਲੀ ਦਲ (ਡ) 'ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਵਰਕਰਾਂ ਨੇ ਅਕਾਲੀ ਦਲ ਬਾਦਲ ਖਿਲਾਫ ਰੱਜ ਕੇ ਭੜਾਸ ਕੱਢੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਤੇਜ ਸਿੰਘ ਸਾਬਕਾ ਸਰਪੰਚ, ਸ਼ਵਿੰਦਰ ਸਿੰਘ ਵੰਗਲ, ਗੁਰਚਰਨ ਸਿੰਘ, ਬਖਸ਼ੀਸ਼ ਸਿੰਘ ਸੱਕਾਂਵਾਲੀ ਅਤੇ ਬਿੰਦਰ ਖਾਲਸਾ ਨੇ ਵੀ ਸੰਬੋਧਨ ਕੀਤਾ।